ਹੁਸ਼ਿਆਰਪੁਰ (ਮਿਸ਼ਰਾ)— ਹੁਸ਼ਿਆਰਪੁਰ ਜ਼ਿਲ੍ਹੇ ’ਚ ਹੋਈਆਂ ਨਗਰ ਨਿਗਮ/ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋ ਚੁੱਕਾ ਹੈ। ਇਥੇ ਕੁੱਲ 50 ਵਾਰਡਾਂ ਲਈ ਚੋਣਾਂ ਹੋਈਆਂ ਸਨ, ਜਿਨ੍ਹÎਾਂ ’ਚੋਂ 41 ਸੀਟਾਂ ਨੇ ਸੱਤਾਧਾਰੀ ਪਾਰਟੀ ਕਾਾਂਗਰਸ ਦੇ ਉਮੀਦਵਾਰਾਂ ਨੇ ਹੂੰਝਾ ਮਾਰ ਜਿੱਤ ਦਰਜ ਕੀਤੀ ਹੈ।
ਇਹ ਵੀ ਪੜ੍ਹੋ : ਨਵਾਂਸ਼ਹਿਰ ਨਗਰ ਕੌਂਸਲ ‘ਤੇ ਕਾਂਗਰਸ ਦਾ ਕਬਜ਼ਾ,19 ਵਾਰਡਾਂ ’ਚੋਂ 11 ਵਾਰਡਾਂ ‘ਤੇ ਜਿੱਤ ਕੀਤੀ ਹਾਸਲ
ਕਾਂਗਰਸ ਪਾਰਟੀ ਨੇ ਹੁਸ਼ਿਆਰਪੁਰ ਜ਼ਿਲ੍ਹੇ ’ਚ 41 ਵਾਰਡਾਂ ’ਤੇ ਆਪਣਾ ਕਬਜ਼ਾ ਕਰ ਲਿਆ ਹੈ ਜਦਕਿ 4 ਸੀਟਾਂ ਭਾਜਪਾ ਦੀ ਪਾਰਟੀ ਅਤੇ 2 ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਆਈਆਂ ਹਨ। ਇਸ ਦੇ ਇਲਾਵਾ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ ਹੈ। ਆਜ਼ਾਦ ਉਮੀਦਵਾਰਾਂ ਨੇ ਤਿੰਨ ਸੀਟਾਂ ਹਾਸਲ ਕੀਤੀਆਂ ਹਨ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ਦੇ ਲੋਹੀਆਂ ਖ਼ਾਸ ’ਚ ਕਾਂਗਰਸ ਜਿੱਤੀ, ਨੂਰਮਹਿਲ ਤੇ ਅਲਾਵਲਪੁਰ ’ਚ ਆਜ਼ਾਦ ਉਮੀਦਵਾਰ ਰਹੇ ਜੇਤੂ
ਇਥੇ ਦੱਸ ਦੇਈਏ ਕਿ 14 ਫਰਵਰੀ ਨੂੰ ਪੰਜਾਬ ’ਚ ਹੋਈਆਂ 109 ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ 8 ਨਗਰ ਨਿਗਮਾਂ ਦੀਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ ਅੱਜ ਕੀਤਾ ਜਾ ਰਿਹਾ ਹੈ। ਸ਼ਾਮ ਤੱਕ ਸਾਰੀ ਤਸਵੀਰ ਸਪਸ਼ਟ ਹੋ ਜਾਵੇਗੀ ਕਿ ਕਿ ਪਾਰਟੀ ਦੇ ਸਿਰ ’ਤੇ ਜਿੱਤ ਦਾ ਤਾਜ ਸਿਰਜੇਗਾ। ਇਥੇ ਦੱਸ ਦੇਈਏ ਕਿ ਨਗਰ ਪੰਚਾਇਤ, ਨਗਰ ਕੌਂਸਲ ਅਤੇ ਨਗਰ ਨਿਗਮ ਦੀਆਂ ਹੋਈਆਂ ਚੋਣਾਂ ਦੌਰਾਨ ਕੁੱਲ 9222 ਉਮੀਦਵਾਰ ਚੋਣ ਮੈਦਾਨ ’ਚ ਉਤਰੇ ਸਨ।
ਇਹ ਵੀ ਪੜ੍ਹੋ : ਗੜ੍ਹਸ਼ੰਕਰ ’ਚ ਆਜ਼ਾਦ ਉਮੀਦਵਾਰਾਂ ਨੇ ਮਾਰੀ ਬਾਜ਼ੀ, ਭਾਜਪਾ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ
ਕੋਟਕਪੂਰਾ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਨੇ ਪ੍ਰਾਪਤ ਕੀਤੀ ਵੱਡੀ ਜਿੱਤ
NEXT STORY