ਹਰਿਆਣਾ (ਰੱਤੀ)-ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਵਿਚ ਮਾਰੇ ਗਏ ਬੇਕਸੂਰ ਲੋਕਾਂ ਦੀ ਮੌਤ ਦੇ ਵਿਰੋਧ ਵਿੱਚ ਦੇਸ਼ ਭਰ ਦੇ ਵਿੱਚ ਰੋਸ ਪ੍ਰਦਰਸ਼ਨ ਅਤੇ ਪਾਕਿਸਤਾਨ ਦਾ ਜ਼ਬਰਦਸਤ ਵਿਰੋਧ ਵੇਖਣ ਨੂੰ ਮਿਲ ਰਿਹਾ ਹੈ। ਇਸ ਦੇ ਤਹਿਤ ਹੀ ਅੱਜ ਕਸਬਾ ਹਰਿਆਣਾ ਪੂਰੀ ਤਰ੍ਹਾਂ ਨਾਲ ਬੰਦ ਰਿਹਾ। ਇਸ ਬੰਦ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨਾਲ ਜੁੜੇ ਪਤਵੰਤਿਆਂ ਨੇ ਪੂਰੇ ਕਸਬੇ ਅੰਦਰ ਪਾਕਿਸਤਾਨ ਮੁਰਦਾਬਾਦ, ਅੱਤਵਾਦ ਮੁਰਦਾਬਾਦ ਅਤੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਾਉਂਦੇ ਹੋਏ ਇਲਾਕਾ ਨਿਵਾਸੀਆਂ ਨੂੰ ਇਸ ਬੰਦ ਨੂੰ ਕਾਮਯਾਬ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕਰਦੇ ਹੋਏ ਇਸ ਹਮਲੇ ਵਿਚ ਆਪਣੀ ਜਾਨ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ।
ਇਹ ਵੀ ਪੜ੍ਹੋ: ਅਮਰੀਕਾ ਦੀ ਬਜਾਏ ਇੰਡੋਨੇਸ਼ੀਆ ਭੇਜਿਆ, ਬੰਧਕ ਬਣਾ ਠੱਗੇ ਕਰੋੜਾਂ ਰੁਪਏ, ਪਿਓ-ਪੁੱਤ ਦੇ ਕਾਰਨਾਮੇ ਨੇ ਉਡਾਏ ਹੋਸ਼
ਇਸ ਮੌਕੇ 'ਤੇ ਭਾਰੀ ਗਿਣਤੀ ਵਿਚ ਮੌਜੂਦ ਨੌਜਵਾਨਾਂ ਨੇ ਜਿੱਥੇ ਪਾਕਿਸਤਾਨ ਦੀ ਇਸ ਕਾਇਰਾਨਾ ਹਰਕਤ ਅਤੇ ਉਹਦੇ ਖ਼ਿਲਾਫ਼ ਨਾਅਰੇਬਾਜੀ ਕਰਕੇ ਆਪਣੀ ਭੜਾਸ ਕੱਢੀ, ਉੱਥੇ ਹੀ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਆਪਣੀ ਸੁਰੱਖਿਆ ਲਈ ਇਕੱਠੇ ਹੋ ਕੇ ਇਦਾਂ ਦੀਆਂ ਵਾਰਦਾਤਾਂ ਦਾ ਵਿਰੋਧ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਘੁੰਮਣ ਗਏ ਨਿਹੱਥੇ ਲੋਕਾਂ 'ਤੇ ਇਸ ਤਰ੍ਹਾਂ ਜਾਤੀ-ਧਰਮ ਪੁੱਛ ਕੇ ਸੋਚ ਸਮਝ ਕੇ ਗੋਲ਼ੀਆਂ ਚਲਾਉਣੀਆਂ ਜਿੱਥੇ ਇਕ ਕਾਇਰਾਨਾ ਹਰਕਤ ਹੈ, ਉੱਥੇ ਹੀ ਇਹ ਇਕ ਚਿੰਤਾ ਦਾ ਵਿਸ਼ੇ ਵੀ ਹੈ ਕੀ ਅਸੀਂ ਆਪਣੇ ਹੀ ਦੇਸ਼ ਵਿੱਚ ਸੁਰੱਖਿਤ ਨਹੀਂ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਸੁਰੱਖਿਆ ਲਈ ਇਕੱਠੇ ਹੋ ਕੇ ਰਹਿਣਾ ਪਵੇਗਾ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਜਾਂ ਸ਼ੱਕੀ ਵਿਅਕਤੀ ਬਾਰੇ ਭਣਕ ਲੱਗਣ 'ਤੇ ਪ੍ਰਸ਼ਾਸਨ ਨੂੰ ਸੂਚਿਤ ਕਰਨਾ ਪਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ, ਨਵੇਂ ਹੁਕਮ ਜਾਰੀ, ਖੜ੍ਹੀ ਹੋਈ ਵੱਡੀ ਮੁਸੀਬਤ
ਜੇਕਰ ਸਮਾਂ ਰਹਿੰਦੇ ਅਜਿਹੀਆਂ ਵਾਰਦਾਤਾਂ ਦਾ ਵਿਰੋਧ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਅਸੀਂ ਆਪਣੇ ਹੀ ਘਰਾਂ ਵਿੱਚ ਅਸੁਰੱਖਿਤ ਮਹਿਸੂਸ ਕਰਾਂਗੇ। ਉਨ੍ਹਾਂ ਕੇਂਦਰ ਸਰਕਾਰ ਨੂੰ ਪਾਕਿਸਤਾਨ ਦੀ ਸ਼ਹਿ 'ਤੇ ਕੰਮ ਕਰਨ ਵਾਲੇ ਇਨ੍ਹਾਂ ਇਨਸਾਨੀਅਤ ਦੇ ਦੁਸ਼ਮਣਾਂ ਅੱਤਵਾਦੀਆਂ ਨੂੰ ਮੂੰਹ-ਤੋੜ ਜਵਾਬ ਦੇਣ ਦੀ ਅਪੀਲ ਕੀਤੀ। ਕਸਬਾ ਹਰਿਆਣਾ ਦੇ ਬਾਜ਼ਾਰ ਬੰਦ ਕਰਵਾਉਣ ਉਪਰੰਤ ਬਸੀ ਬਜ਼ੀਦ, ਜਨੋੜੀ ਅਤੇ ਢੋਲਵਾਹਾ ਵੀ ਬੰਦ ਕਰਵਾਇਆ ਗਿਆ।ਇਸ ਮੌਕੇ 'ਤੇ ਅਜੇ ਚੋਪੜਾ, ਮੁਨੀਸ਼,ਮੁਕੇਸ਼ ਡਡਵਾਲ, ਦੀਪਕ ਪ੍ਰਭਾਕਰ, ਆਸ਼ੂ ਵਸ਼ਿਸ਼ਟ,ਚੰਦਰ ਸ਼ੇਖਰ ਗਰਗ,ਅਭਿਨਵ ਸਭਰਵਾਲ, ਰਾਕੇਸ਼ ਪਿੰਕੀ, ਜਪਿਸ਼ ਚੰਦਰ, ਕਮਲੇਸ਼ ਕੁਮਾਰ, ਹਨੀ ਮੱਲ੍ਹਣ, ਵਿਨੋਦ ਠਾਕੁਰ,ਸੁਧਾਨਸ਼ੂ ਮਿਸ਼ਰਾ, ਮਿੰਟੂ, ਇਕਬਾਲ ਸਿੰਘ, ਪਾਰਸ, ਰੀਸ਼ੂ, ਨੀਰਜ ਸਣੇ ਭਾਰੀ ਗਿਣਤੀ ਵਿਚ ਹਰਿਆਣਾ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਇਹ ਵੀ ਪੜ੍ਹੋ: ਰਾਧਾ ਸੁਆਮੀ ਡੇਰਾ ਬਿਆਸ ਨਾਲ ਜੁੜੀ ਵੱਡੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਹੋਵੇਗਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Punjab: ਗੋਲਗੱਪੇ ਦੀ ਰੇਹੜੀ 'ਤੇ ਚੱਲ ਗਈਆਂ ਗੋਲ਼ੀਆਂ, ਸਹੁਰਿਆਂ ਨੇ ਮਾਰ'ਤਾ ਜਵਾਈ, ਰੋਂਦੀ ਕੁਰਲਾਉਂਦੀ ਰਹਿ ਗਈ ਧੀ
NEXT STORY