ਸਮਰਾਲਾ (ਗਰਗ, ਬੰਗੜ) : ਹੁਸ਼ਿਆਰਪੁਰ ’ਚ 5 ਸਾਲਾ ਦੇ ਮਾਸੂਮ ਬੱਚੇ ਨਾਲ ਪ੍ਰਵਾਸੀ ਮਜ਼ਦੂਰ ਵੱਲੋਂ ਕੀਤੀ ਗਈ ਦਰਿੰਦਗੀ ਅਤੇ ਉਸ ਦੇ ਕਤਲ ਦੀ ਘਟਨਾ ਨੇ ਪੰਜਾਬੀਆਂ ਨੂੰ ਬੁਰੀ ਤਰ੍ਹਾਂ ਝੰਜੋੜਿਆ ਹੈ। ਪੰਜਾਬ ਭਰ ’ਚ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਗੁੱਸੇ ਦੀ ਲਹਿਰ ਫੈਲਦੀ ਜਾ ਰਹੀ ਹੈ ਤੇ ਮੰਗਲਵਾਰ ਨੂੰ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਮਰਾਲਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਦਿਆਂ ਐਲਾਨ ਕੀਤਾ ਗਿਆ ਕਿ ਪ੍ਰਵਾਸੀ ਮਜ਼ਦੂਰਾਂ ਦਾ ਸਮਾਜਿਕ ਬਾਈਕਾਟ ਕਰਨ ਦੀ ਮੁਹਿੰਮ ਚਲਾਈ ਜਾਵੇਗੀ। ਇਸ ਨਾਲ ਕਿ ਇਹ ਪ੍ਰਵਾਸੀ ਮਜ਼ਦੂਰ ਖੁਦ ਹੀ ਆਪਣੇ ਰਾਜਾਂ ਨੂੰ ਵਾਪਸ ਜਾਣ ਲਈ ਮਜਬੂਰ ਹੋ ਜਾਣਗੇ। ਇਸ ਦੌਰਾਨ ਦਮਦਮੀ ਟਕਸਾਲ ਦੇ ਸਥਾਨਕ ਆਗੂ ਭਾਈ ਸੁਖਵਿੰਦਰ ਸਿੰਘ ਭਗਵਾਨਪੁਰਾ ਨੇ ਸੱਦਾ ਦਿੰਦਿਆਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਿਆਂ ਆਖਿਆ ਕਿ ਹਰੇਕ ਪੰਜਾਬੀ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਦਾ ਮੁਕੰਮਲ ਤੌਰ ’ਤੇ ਬਾਈਕਾਟ ਕਰ ਦੇਵੇ ਤਾਂਕਿ ਇਹ ਪ੍ਰਵਾਸੀ ਮਜ਼ਦੂਰ ਖੁਦ ਹੀ ਪੰਜਾਬ ਛੱਡਣ ਲਈ ਮਜਬੂਰ ਹੋ ਜਾਣ। ਉਨ੍ਹਾਂ ਆਖਿਆ ਕਿ ਪੰਜਾਬ ਦੇ ਮਾਹੌਲ ਤੇ ਇਸ ਦੇ ਗੌਰਵਮਈ ਵਿਰਸੇ ਨੂੰ ਬਚਾਉਣ ਲਈ ਪ੍ਰਵਾਸੀ ਮਜ਼ਦੂਰਾਂ ਦਾ ਸਾਥ ਛੱਡਣਾ ਪਵੇਗਾ। ਇਨ੍ਹਾਂ ਦੀਆਂ ਰੇਹੜੀਆਂ ਤੋਂ ਸਾਮਾਨ ਖਰੀਦਣਾ ਬੰਦ ਕਰਕੇ ਸਿਰਫ ਪੰਜਾਬੀਆਂ ਕੋਲੋਂ ਹੀ ਖਰੀਦਦਾਰੀ ਕਰਨ ਨੂੰ ਤਵੱਜੋਂ ਦਿੱਤੀ ਜਾਵੇ। ਇਸ ਨਾਲ ਕਿ ਕਮਜ਼ੋਰ ਤੇ ਬੇਰੁਜ਼ਗਾਰ ਹੋ ਰਹੇ ਪੰਜਾਬੀਆਂ ਦੀ ਬਾਂਹ ਫੜੀ ਜਾ ਸਕੇ।
ਇਹ ਵੀ ਪੜ੍ਹੋ : ਡਿਫਾਲਟਰ ਖਪਤਕਾਰਾਂ ਦੀ ਹੁਣ ਆਵੇਗੀ ਸ਼ਾਮਤ, ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ
ਸਿੱਖ ਜਥੇਬੰਦੀ ਦੇ ਆਗੂ ਹਰਪ੍ਰੀਤ ਸਿੰਘ ਖ਼ਾਲਸਾ ਨੇ ਸਮਰਾਲਾ ਇਲਾਕੇ ’ਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀ ਇਕ ਹਫਤੇ ਦੇ ਅੰਦਰ ਪੁਲਸ ਵੈਰੀਫਿਕੇਸ਼ਨ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਤੇ ਇੱਥੇ ਆ ਕੇ ਪੰਜਾਬੀਆਂ ’ਤੇ ਹਮਲੇ ਕਰਨ ਤੇ ਹੋਰ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਪ੍ਰਵਾਸੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਇਥੋਂ ਖਦੇੜਿਆ ਜਾਵੇ। ਉਨ੍ਹਾਂ ਹੁਸ਼ਿਆਰਪੁਰ ’ਚ ਮਾਸੂਮ ਬੱਚੇ ਨਾਲ ਹੋਈ ਦਰਿੰਦਗੀ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਦੇ ਲਗਾਤਾਰ ਹੌਸਲੇ ਵੱਧਦੇ ਜਾ ਰਹੇ ਹਨ ਅਤੇ ਹੁਣ ਤਾਂ ਇਹ ਸ਼ਰ੍ਹੇਆਮ ਪੰਜਾਬੀਆਂ ’ਤੇ ਹਮਲੇ ਤੱਕ ਕਰਨ ਲੱਗੇ ਪਏ ਹਨ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਲੋਕ ਵੋਟਾਂ ਦੀ ਰਾਜਨੀਤੀ ਕਾਰਨ ਇਨ੍ਹਾਂ ਨੂੰ ਸ਼ਹਿ ਵੀ ਦੇ ਰਹੇ ਹਨ ਤੇ ਜਿਹੜੇ ਪੰਜਾਬੀ ਵੀ ਇਨ੍ਹਾਂ ਦਾ ਸਾਥ ਦੇ ਰਹੇ ਹਨ, ਉਨ੍ਹਾਂ ਨੂੰ ਵੀ ਅਪੀਲ ਹੈ ਕਿ ਉਹ ਇਨ੍ਹਾਂ ਦਾ ਸਾਥ ਦੇਣਾ ਬੰਦ ਕਰਕੇ ਪੰਜਾਬ ਦੇ ਨਾਲ ਖੜਨ ਤਾਂ ਕਿ ਇਨ੍ਹਾਂ ਨੂੰ ਇੱਥੋਂ ਖਦੇੜਿਆ ਜਾ ਸਕੇ।
ਇਹ ਵੀ ਪੜ੍ਹੋ : ਗ੍ਰਾਂਮ ਪੰਚਾਇਤਾਂ ਨੂੰ ਲੈ ਕੇ ਵੱਡੇ ਫੈਸਲਾ, ਜਾਰੀ ਹੋਏ ਨਵੇਂ ਹੁਕਮ
ਇਸ ਤੋਂ ਪਹਿਲਾਂ ਤਹਿਸੀਲਦਾਰ ਸੰਦੀਪ ਕੁਮਾਰ ਨੂੰ ਆਪਣਾ ਮੰਗ ਪੱਤਰ ਸੌਂਪਦਿਆਂ ਇਨ੍ਹਾਂ ਜਥੇਬੰਦੀਆਂ ਵੱਲੋਂ ਮੰਗ ਕੀਤੀ ਗਈ ਕਿ ਪ੍ਰਵਾਸੀ ਮਜ਼ਦੂਰਾਂ ਦੇ ਪੰਜਾਬ ’ਚ ਵੋਟ ਅਤੇ ਆਧਾਰ ਕਾਰਡ ਬਣਨੇ ਤੁਰੰਤ ਬੰਦ ਕੀਤੇ ਜਾਣ, ਕਿਉਂਕਿ ਇਹ ਲੋਕ ਇੱਥੇ ਸਿਰਫ ਮਜ਼ਦੂਰੀ ਕਰਨ ਆਉਂਦੇ ਹਨ। ਇਸ ਲਈ ਪੰਜਾਬ ’ਚ ਵੋਟ ਤੇ ਆਧਾਰ ਕਾਰਡ ਦਾ ਹੱਕ ਇਨ੍ਹਾਂ ਨੂੰ ਨਹੀਂ ਮਿਲਣਾ ਚਾਹੀਦਾ। ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਣ ਮੌਕੇ ਹੋਰਨਾਂ ਤੋਂ ਇਲਾਵਾ ਪਰਮਿੰਦਰ ਸਿੰਘ, ਸਤਨਾਮ ਸਿੰਘ ਭਰਥਲਾ, ਸਨੀ ਸਮਰਾਲਾ, ਦਰਸ਼ਨ ਸਿੰਘ ਬਹਿਲੋਲਪੁਰ, ਆਸਮ ਖਾਨ ਸਮਰਾਲਾ, ਜੱਸ ਸਰਵਰਪੁਰ, ਸ਼ਰਨਜੀਤ ਸਿੰਘ, ਅਮਨਪ੍ਰੀਤ ਸਿੰਘ ਭਰਥਲਾ ਤੇ ਕੁਲਦੀਪ ਸਿੰਘ ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਅਧਿਆਪਕ ਦਾ ਵੱਡਾ ਕਦਮ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਿਹਾਰ ਤੋਂ ਗੈਰ-ਕਾਨੂੰਨੀ ਰਿਵਾਲਵਰ ਲੈ ਕੇ ਆ ਰਿਹੈ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
NEXT STORY