ਹੁਸ਼ਿਆਰਪੁਰ (ਅਮਰੀਕ) : ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ ਬੰਦ ਅੰਮ੍ਰਿਤਸਰ ਦੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਮਨੀ ਪ੍ਰਤਾਪ ਪੁੱਤਰ ਨੰਦ ਕਿਸ਼ੋਰ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਵਿਖੇ ਰਖਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮਨੀ ਪ੍ਰਤਾਪ ਪਿਛਲੇ ਡੇਢ ਸਾਲ ਤੋਂ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਸੀ।ਘਟਨਾ ਦੀ ਸੂਚਨਾ ਮਿਲਦਿਆਂ ਹੀ ਮਨੀ ਪ੍ਰਤਾਪ ਦੇ ਪਰਿਵਾਰਕ ਮੈਂਬਰ ਤੁਰੰਤ ਹੁਸ਼ਿਆਰਪੁਰ ਪਹੁੰਚ ਗਏ।
ਇਹ ਵੀ ਪੜ੍ਹੋ : 100 ਸਾਲਾ ਸਾਲੇਹਾਰ ਨਾਲ ਛੇੜਛਾੜ ਦੇ ਦੋਸ਼ ’ਚ ਬਜ਼ੁਰਗ ਦਾ ਕੱਢਿਆ ਜਲੂਸ, ਹੈਰਾਨ ਕਰੇਗਾ ਲੁਧਿਆਣੇ ਦਾ ਇਹ ਮਾਮਲਾ
ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਮਨੀ ਨੂੰ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਅਤੇ ਉਸ ਨੂੰ ਕਈ-ਕਈ ਘੰਟਿਆਂ ਤੱਕ ਬੰਦ ਕਰਕੇ ਰੱਖਿਆ ਜਾਂਦਾ ਸੀ। ਇਥੇ ਹੀ ਬਸ ਨਹੀਂ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਉਸ ਕੋਲੋਂ ਪੈਸਿਆਂ ਦੀ ਵੀ ਮੰਗ ਕੀਤੀ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਵੀ ਉਨ੍ਹਾਂ ਵੱਲੋਂ ਜੇਲ੍ਹ ਦੇ ਇਕ ਅਧਿਕਾਰੀ ਦੇ ਖਾਤੇ ’ਚ ਪੈਸੇ ਪਾਏ ਗਏ ਸਨ।
ਇਹ ਵੀ ਪੜ੍ਹੋ : ਦਿੱਲੀ ਪੁਲਸ ’ਤੇ ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਦੇ ਦੋਸ਼ਾਂ ਤੋਂ ਬਾਅਦ ਨਵਜੋਤ ਸਿੱਧੂ ਨੇ ਖੋਲ੍ਹਿਆ ਮੋਰਚਾ
ਉਧਰ ਇਸ ਸਾਰੇ ਮਸਲੇ ਦੇ ਉੱਤੇ ਜਦੋਂ ਜੇਲ੍ਹ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਨੇ ਕੈਮਰੇ ਦੇ ਅੱਗੇ ਕੁੱਝਵੀ ਬੋਲਣਾ ਮੁਨਾਸਿਬ ਨਹੀਂ ਸਮਝਿਆ ਅਤੇ ਇਸ ਮਸਲੇ ਤੋਂ ਬਚਦੇ ਕੈਮਰੇ ਤੋਂ ਦੂਰ ਭੱਜਦੇ ਹੀ ਨਜ਼ਰ ਆਏ। ਇਸ ਤੋਂ ਸਾਫ਼ ਹੀ ਪਤਾ ਲੱਗਦਾ ਹੈ ਕਿ ਕਿਤੇ ਨਾ ਕਿਤੇ ਦਾਲ ਵਿਚ ਕੁੱਝ ਕਾਲਾ ਜ਼ਰੂਰ ਹੈ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕੋਰੋਨਾ ਦੇ ਔਖੇ ਸਮੇਂ ’ਚ ਪੰਜਾਬ ਲਈ ਖ਼ਤਰੇ ਦੀ ਘੰਟੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਮੋਤੀ ਮਹਿਲ ਨੇੜੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ, ਦੁਖੀ ਅਧਿਆਪਕਾਂ ਨੇ ਮਾਰੀਆਂ ਭਾਖੜਾ ਨਹਿਰ 'ਚ ਛਾਲਾਂ
NEXT STORY