ਹੁਸ਼ਿਆਰਪੁਰ (ਅਮਰੀਕ)- ਅੱਜ ਰੱਖੜੀ ਦਾ ਤਿਉਹਾਰ ਦੇਸ਼ ਭਰ 'ਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਭੈਣਾਂ ਆਪਣੇ ਭਰਾ ਦੇ ਗੁੱਟ 'ਤੇ ਰੱਖੜੀ ਬੰਨ੍ਹਦੀਆਂ ਹਨ ਅਤੇ ਉਸ ਦੀ ਲੰਬੀ ਉਮਰ ਦੀ ਕਾਮਨਾ ਕਰਦੀਆਂ ਹਨ। ਦੂਜੇ ਪਾਸੇ ਭਰਾ ਆਪਣੀਆਂ ਭੈਣਾਂ ਨੂੰ ਸਾਰੀ ਉਮਰ ਉਨ੍ਹਾਂ ਦੀ ਰੱਖਿਆ ਕਰਨ ਦਾ ਭਰੋਸਾ ਦਿਵਾਉਂਦੇ ਹਨ।

ਉੱਥੇ ਹੀ ਅੱਜ ਹੁਸ਼ਿਆਰਪੁਰ ਦੀ ਜ਼ਿਲ੍ਹਾ ਜੇਲ੍ਹ ਵਿੱਚ ਵੀ ਵੱਡੀ ਗਿਣਤੀ ਵਿੱਚ ਭੈਣਾਂ ਜੇਲ੍ਹ 'ਚ ਬੰਦ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਣ ਪਹੁੰਚੀਆਂ। ਇਸ ਮੌਕੇ 'ਤੇ ਹੁਸ਼ਿਆਰਪੁਰ ਜੇਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਇਸ ਤਿਉਹਾਰ ਨੂੰ ਵੇਖਦੇ ਹੋਏ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ: DGP ਗੌਰਵ ਯਾਦਵ ਦੀ ਸਖ਼ਤੀ! ਪੰਜਾਬ 'ਚ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਨਾਕੇ
ਅੱਜ ਸਵੇਰੇ 9 ਵਜੇ ਤੋਂ ਹੀ ਦੂਰੋਂ-ਦੂਰੋਂ ਭੈਣਾਂ ਆਪਣੇ ਭਰਾ ਦੇ ਰੱਖੜੀ ਬੰਨ੍ਹਣ ਲਈ ਆ ਰਹੀਆਂ ਹਨ ਅਤੇ ਉਨ੍ਹਾਂ ਦੇ ਬੈਠਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੇ ਚਾਹ-ਪਾਣੀ ਲਈ ਵੀ ਪੰਜਾਬ ਪੁਲਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ 'ਤੇ ਇਕ ਭੈਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੇ ਭਰਾ ਦੇ ਅੱਜ ਰੱਖੜੀ ਬੰਨ੍ਹਣ ਆਈ ਹੈ ਅਤੇ ਲੰਬੇ ਸਮੇਂ ਤੋਂ ਇਸ ਦਿਨ ਦਾ ਇੰਤਜ਼ਾਰ ਕਰ ਰਹੀ ਸੀ। ਇਕ ਦੁੱਖ਼ ਜਰੂਰ ਹੈ ਕਿ ਉਸ ਦਾ ਭਰਾ ਜੇਲ੍ਹ ਵਿੱਚ ਹੈ ਪਰ ਜੇਲ੍ਹ ਦੇ ਪ੍ਰਬੰਧਾਂ ਤੋਂ ਸਾਰੀਆਂ ਹੀ ਭੈਣਾਂ ਖ਼ੁਸ਼ ਨਜ਼ਰ ਆਈਆਂ। ਦੂਜੇ ਪਾਸੇ ਜਿਹੜੀਆਂ ਭੈਣਾਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੇ ਭਰਾ ਵੀ ਅੱਜ ਰੱਖੜੀ ਬਣਾਉਣ ਲਈ ਹੁਸ਼ਿਆਰਪੁਰ ਦੀ ਜ਼ਿਲ੍ਹਾ ਜੇਲ੍ਹ ਵਿੱਚ ਪਹੁੰਚੇ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਜਾਣੋ Latest Update, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਬਣਿਆ ਦੇਸ਼ ਦਾ ਪਹਿਲਾ ਐਂਟੀ ਡਰੋਨ ਸਿਸਟਮ ਵਾਲਾ ਸੂਬਾ, CM ਮਾਨ ਅੱਜ ਤਰਨਤਾਰਨ ‘ਚ ਕਰਨਗੇ ਲਾਂਚ
NEXT STORY