ਹੁਸ਼ਿਆਰਪੁਰ- ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਖ਼ਿਲਾਫ਼ ਪੰਜਾਬ ਪੁਲਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ ਹੁਸ਼ਿਆਰਪੁਰ ਜੇਲ੍ਹ ਦੇ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਨੂੰ ਜੇਲ੍ਹ ਵਿਭਾਗ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਜੇਲ੍ਹ ਵਿਭਾਗ ਦੀ ਖ਼ੁਫ਼ੀਆ ਬਰਾਂਚ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਹੋਈ। ਮਿਲੀ ਜਾਣਕਾਰੀ ਮੁਤਾਬਕ ਬਲਜੀਤ ਸਿੰਘ 'ਤੇ ਜੇਲ੍ਹ ਵਿੱਚ ਡਰੱਗ ਰੈਕੇਟ ਚਲਾਉਣ ਦੇ ਦੋਸ਼ ਲਗਾਏ ਗਏ ਹਨ, ਜਿਸ ਕਰਕੇ ਇਹ ਕਾਰਵਾਈ ਜੇਲ੍ਹ ਵਿਭਾਗ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਚੱਲੀਆਂ ਗੋਲ਼ੀਆਂ, ਅਫ਼ਵਾਹ ਜਾਂ ਐਨਕਾਊਂਟਰ, ਮਿੰਟਾਂ 'ਚ ਪਈਆਂ ਭਾਜੜਾਂ

ਮਿਲੀ ਜਾਣਕਾਰੀ ਮੁਤਾਬਕ ਏ.ਡੀ.ਜੀ.ਪੀ. ਅਰੁਣਪਾਲ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਬੰਦੀਆਂ ਦੀ ਆਪਸੀ ਲੜਾਈ ਹੋਈ ਸੀ। ਇਸ ਘਟਨਾ ਦੇ ਸਬੰਧ ਵਿੱਚ ਵਿਭਾਗ ਵੱਲੋਂ ਵਿਭਾਗ ਦੇ ਖ਼ੁਫ਼ੀਆ ਵਿੰਗ ਤੋਂ ਜਾਂਚ-ਪੜਤਾਲ ਕਰਵਾਈ ਗਈ ਹੈ। ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਡਰੱਗ ਰੈਕੇਟ ਚੱਲਦਾ ਸੀ ਅਤੇ ਹੋਰ ਵੀ ਕਈ ਗੈਰ-ਕਾਨੂੰਨੀ ਗਤੀਵਿਧੀਆਂ ਸਾਹਮਣੇ ਆਈਆਂ। ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਬਲਜੀਤ ਸਿੰਘ ਘੁੰਮਣ, ਸੁਪਰਡੈਂਟ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਇਸ ਲਈ ਇਸ ਕੇਸ ਵਿੱਚ ਵੱਖਰੇ ਤੌਰ 'ਤੇ ਮੁਕੱਦਮਾ ਦਰਜ ਕਰਨ ਅਤੇ ਜਾਂਚ ਕਰਨ ਲਈ ਪੁਲਸ ਵਿਭਾਗ ਨੂੰ ਲਿਖਿਆ ਗਿਆ ਹੈ ਅਤੇ ਵਿਭਾਗੀ ਕਾਰਵਾਈ ਕਰਨ ਸਬੰਧੀ ਵੱਖਰੇ ਤੌਰ 'ਤੇ ਪ੍ਰਬੰਧਕੀ ਵਿਭਾਗ ਨੂੰ ਲਿਖਿਆ ਜਾ ਰਿਹਾ ਹੈ। ਅੱਗੇ ਲਿਖਿਆ ਗਿਆ ਹੈ ਕਿ ਉਕਤ ਅਧਿਕਾਰੀ ਇਸ ਕੇਸ ਨਾਲ ਸਬੰਧਤ ਸਬੂਤ/ਰਿਕਾਰਡ ਨਾਲ ਛੇੜਛਾੜ ਨਾ ਕਰ ਸਕੇ, ਇਸ ਲਈ ਬਲਜੀਤ ਸਿੰਘ ਘੁੰਮਣ ਨੂੰ ਤੁਰੰਤ ਪ੍ਰਭਾਵ ਤੋਂ ਡਿਊਟੀ ਤੋਂ ਮੁਅੱਤਲ ਕੀਤਾ ਜਾਂਦਾ ਹੈ। ਮੁਅੱਤਲੀ ਦੌਰਾਨ ਇਸ ਅਧਿਕਾਰੀ ਦਾ ਲੀਅਨ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਤਬਦੀਲ ਕੀਤਾ ਜਾਂਦਾ ਹੈ ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਇਲਾਕਾ ਕਰ ਦਿੱਤਾ ਸੀਲ, ਲਗਾ 'ਤੇ ਨਾਕੇ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
ਜੇਲ੍ਹ 'ਚ ਹੋਈ ਸੀ ਕੈਦੀ ਦੀ ਸ਼ੱਕੀ ਹਾਲਾਤ 'ਚ ਮੌਤ
25 ਫਰਵਰੀ 2025 ਨੂੰ ਹੁਸ਼ਿਆਰਪੁਰ ਕੇਂਦਰੀ ਜੇਲ੍ਹ 'ਚ ਇਕ ਕੈਦੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਸੀ। ਕੈਦੀ ਦੀ ਮੌਤ ਮਗਰੋਂ ਜੇਲ੍ਹ ਪ੍ਰਸ਼ਾਸਨ ਦੀ ਭੂਮਿਕਾ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋਏ। ਜੇਲ੍ਹ ਪ੍ਰਬੰਧਨ ਨੇ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀਆਂ ਰਿਪੋਰਟਾਂ ਅਨੁਸਾਰ ਘਟਨਾ ਤੋਂ ਬਾਅਦ ਜੇਲ੍ਹ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲਸ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਜੇਲ੍ਹ ਪ੍ਰਸ਼ਾਸਨ, ਪੁਲਸ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਪੂਰੀ ਜਾਂਚ ਲਈ ਕਿਹਾ ਗਿਆ ਹੈ। ਉਥੇ ਹੀ ਪੁਲਸ ਅਤੇ ਫੋਰੈਂਸਿਕ ਟੀਮ ਵੱਲੋਂ ਘਟਨਾ ਸਥਾਨ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪੂਰੀ ਘਟਨਾ ਦੀ ਰਿਪੋਰਟ ਜਲਦੀ ਹੀ ਜਾਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਟਲੀ ਵੱਡੀ ਵਾਰਦਾਤ! ਬੱਬਰ ਖ਼ਾਲਸਾ ਦੇ 3 ਮੈਂਬਰ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸ਼ਰਮਸਾਰ ! ਘਰ ਆਉਂਦੇ ਦੋਸਤ ਨੇ ਦੋਸਤ ਦੀ ਭੈਣ ਨੂੰ ਕਰ ਦਿੱਤਾ...
NEXT STORY