ਹੁਸ਼ਿਆਰਪੁਰ (ਅਮਰੀਕ)— ਹੁਸ਼ਿਆਰਪੁਰ ਦੇ ਮੁਹੱਲਾ ਸੁਖੀਆਬਾਦ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਘਰ 'ਚੋਂ ਦੇਰ ਰਾਤ ਸ਼ੱਕੀ ਹਾਲਾਤ 'ਚ ਪਤੀ-ਪਤਨੀ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਖੀਆਬਾਦ ਮੁਹੱਲੇ 'ਚ ਜਸਵੀਰ ਸਿੰਘ ਅਤੇ ਦਲਜੀਤ ਕੌਰ ਆਪਣੇ ਘਰ 'ਚ ਹੀ ਕਰਿਆਨੇ ਦੀ ਦੁਕਾਨ ਚਲਾਉਂਦਾ ਸਨ। ਮੁਹੱਲਾ ਵਾਸੀਆਂ ਨੇ ਦੱੱਸਿਆ ਕਿ ਉਨ੍ਹਾਂ ਦੇ ਘਰ 'ਚੋਂ ਬਦਬੂ ਆ ਰਹੀ ਸੀ ਅਤੇ ਬਾਅਦ 'ਚ ਇਸ ਸਬੰਧੀ ਸਦਰ ਪੁਲਸ ਨੂੰ ਸੂਚਨਾ ਦਿੱਤੀ ਗਈ।
ਮੌਕੇ 'ਤੇ ਪੁਲਸ ਨੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਦੇਖਿਆ ਕਿ ਘਰ ਦੀ ਪਹਿਲੀ ਮੰਜ਼ਿਲ 'ਤੇ ਦਲਜੀਤ ਦੀ ਬੈੱਡ 'ਤੇ ਲਾਸ਼ ਪਈ ਸੀ ਅਤੇ ਜਸਵੀਰ ਸਿੰਘ ਦੀ ਦੂਜੀ ਮੰਜਲ 'ਤੇ ਪੱਖੇ ਨਾਲ ਲਾਸ਼ ਲਟਕ ਰਹੀ ਸੀ।
ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕੀ ਇਨ੍ਹਾਂ ਵੱਲੋਂ ਇਕ ਸਾਲ ਪਹਿਲਾਂ ਵੀ ਸੁਸਾਈਡ ਕਰਨ ਦੀ ਕੋਸ਼ਿਸ਼ ਕੀਤੀ ਸੀ ਜੋ ਕਿ ਮੁਹੱਲਾ ਵਾਸੀਆਂ ਨੇ ਇਨ੍ਹਾਂ ਨੂੰ ਉਸ ਵੇਲੇ ਬਚਾ ਲਿਆ ਸੀ। ਪੁਲਸ ਨੂੰ ਜਸਵੀਰ ਸਿੰਘ ਦੀ ਜੇਬ 'ਚੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੇ ਲੜਕੀ 'ਤੇ ਲਾਇਆ ਬਦਸਲੂਕੀ ਦਾ ਦੋਸ਼, ਬੇਹੋਸ਼ ਹੋ ਕੇ ਸੜਕ 'ਤੇ ਡਿਗੀ
NEXT STORY