ਹੁਸ਼ਿਆਰਪੁਰ (ਅਮਰੀਕ)— ਹੁਸ਼ਿਆਰਪੁਰ-ਚੰਡੀਗੜ੍ਹ ਰੋਡ ’ਤੇ ਸਥਿਤ ਇਕ ਨਾਮੀ ਕਾਲਜ ਰਿਆਤ ਬਹਿਰਾ ’ਚ ਇਕ ਬੀ. ਐੱਸ. ਈ. ਦੂਜੇ ਸਾਲ ਦੀ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿ੍ਰਤਕਾ ਦੀ ਪਛਾਣ ਸੁਰਭੀ ਕੌਸ਼ਿਕ ਦੇ ਰੂਪ ’ਚ ਹੋਈ ਹੈ।ਇਹ ਵੀ ਪੜ੍ਹੋ : ਰੂਪਨਗਰ: ਨਾਬਾਲਗ ਕੁੜੀ ਨਾਲ ਨੌਜਵਾਨ ਨੇ ਟੱਪੀਆਂ ਹੱਦਾਂ, ਕੀਤਾ ਗਰਭਵਤੀ
ਮਿਲੀ ਜਾਣਕਾਰੀ ਮੁਤਾਬਕ ਬੀ. ਐੱਸ. ਈ. ਦੂਜੇ ਸਾਲ ਦੀ ਸੁਰਭੀ ਕੌਸ਼ਿਕ ਨੇ ਦੇਰ ਰਾਤ ਰਿਆਤ ਬਹਿਰਾ ਕੰਪਲੈਕਸ ’ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਜਿਵੇਂ ਹੀ ਇਸ ਬਾਰੇ ਅੱਜ ਸਵੇਰੇ ਪਤਾ ਲੱਗਾ ਤਾਂ ਕੰਪਲੈਕਸ ’ਚ ਹਲਚਲ ਮਚ ਗਈ। ਸੁਰਭੀ ਮੂਲ ਰੂਪ ਨਾਲ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਸੀ ਅਤੇ ਹਾਲ ਹੀ ’ਚ ਉਸ ਨੇ ਪੇਪਰ ਦਿੱਤਾ ਸੀ। ਪੁਲਸ ਨੂੰ ਲਾਸ਼ ਦੇ ਕੋਲੋਂ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਗੋਰਾਇਆ ’ਚ ਵੱਡੀ ਵਾਰਦਾਤ, ਲਿਫ਼ਟ ਦੇਣ ਦੇ ਬਹਾਨੇ 14 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਵਿਧਾਇਕ ਅਮਨ ਅਰੋੜਾ ਦੀ ਅਗਵਾਈ ’ਚ ਭਾਜਪਾ ਆਗੂ ‘ਆਪ’ ’ਚ ਸ਼ਾਮਲ
NEXT STORY