ਹੁਸ਼ਿਆਰਪੁਰ (ਅਮਰੀਕ, ਅਮਰਿੰਦਰ ਮਿਸ਼ਰਾ)— ਹੁਸ਼ਿਆਰਪੁਰ ਦੀ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਜੰਗਲ ਤੋਂ ਭਟਕ ਕੇ ਸਾਂਬਰ ਆ ਵੜਿਆ। ਕਰੀਬ 2 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਜੰਗਲਾਤ ਮਹਿਕਮੇ ਦੇ ਅਧਿਕਾਰੀਆਂ ਵੱਲੋਂ ਸਾਂਬਰ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਗਈ।
ਇਹ ਵੀ ਪੜ੍ਹੋ : ਬੀਬੀ ਬਾਦਲ ਦੀ ਸਰਕਾਰੀ ਰਿਹਾਇਸ਼ ਨੂੰ ਲੈ ਕੇ ਰਾਜਾ ਵੜਿੰਗ ਦੀ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਚਿੱਠੀ
ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਲਗਭਗ 10 ਵਜੇ ਸ਼ਹਿਰ ਦੀਆਂ ਸੜਕਾਂ ਉਤੇ ਭਟਕਦਾ ਹੋਇਆ ਇਕ ਜ਼ਖ਼ਮੀ ਸਾਂਬਰ ਤਹਿਸੀਲ ਕੰਪਲੈਕਸ ਵਿਚ ਆ ਪੁੱਜਾ, ਜਿਸ ਤੋਂ ਬਾਅਦ ਤਹਿਸੀਲ ਕੰਪਲੈਕਸ ਵਿਚ ਹੜਕੰਪ ਮੱਚ ਗਿਆ। ਜਾਣਕਾਰੀ ਮਿਲਦੇ ਹੀ ਐੱਸ. ਡੀ. ਐੱਮ. ਅਮਿਤ ਮਹਾਜਨ ਵੀ ਆਪਣੇ ਅਮਲੇ ਸਮੇਤ ਮੌਕੇ ਉਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਜੰਗਲਾਤ ਮਹਿਕਮੇ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਉਕਤ ਮਾਮਲਾ ਲਿਆਂਦਾ ਗਿਆ।
ਇਹ ਵੀ ਪੜ੍ਹੋ : ‘ਚਿੱਟੇ’ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, ਚੜ੍ਹਦੀ ਜਵਾਨੀ ’ਚ ਜਹਾਨੋਂ ਤੁਰ ਗਿਆ ਪੁੱਤ
ਜੰਗਲਾਤ ਮਹਿਕਮੇ ਦੀ ਨਾਕਾਮੀ ਉਸ ਸਮੇਂ ਸਾਰੀਆਂ ਹੱਦਾਂ ਪਾਰ ਕਰ ਗਈ ਜਦੋਂ ਐੱਸ. ਡੀ. ਐੱਮ. ਵੱਲੋਂ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਵੀ ਨਾ ਤਾਂ ਜੰਗਲਾਤ ਮਹਿਕਮੇ ਦਾ ਕੋਈ ਅਧਿਕਾਰੀ ਹੀ ਮੌਕੇ ਉਤੇ ਪੁੱਜਾ ਅਤੇ ਨਾ ਹੀ ਕੋਈ ਕਰਮਚਾਰੀ, ਜਿਸ ਤੋਂ ਬਾਅਦ ਗੁੱਸੇ ਚ ਆਏ ਐੱਸ. ਡੀ. ਐੱਮ. ਵੱਲੋਂ ਜੰਗਲਾਤ ਅਧਿਕਾਰੀਆਂ ਦੀ ਜੰਮ ਕੇ ਝਾੜ ਝੰਬ ਕੀਤੀ ਗਈ। ਇਸ ਸਬੰਧੀ ਜਦੋਂ ਪੱਤਰਕਾਰਾਂ ਵੱਲੋਂ ਐੱਸ. ਡੀ. ਐੱਮ. ਅਮਿਤ ਮਹਾਜਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਸਾਰਾ ਮਾਮਲਾ ਉਨ੍ਹਾਂ ਵੱਲੋਂ ਜੰਗਲਾਤ ਮਹਿਕਮੇ ਦੇ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਦਿੱਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਹੁਣ ਜੰਗਲਾਤ ਮਹਿਕਮੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਜਲਦ ਹੀ ਬਣਦੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਲਈ ਦਿੱਤੇ ਇਹ ਹੁਕਮ
ਦੱਸਣਯੋਗ ਹੈ ਕਿ ਜਦੋਂ ਤਕ ਜੰਗਲਾਤ ਮਹਿਕਮੇ ਦੇ ਕਰਮਚਾਰੀ ਮੌਕੇ ਉਤੇ ਪੁੱਜੇ ਉਸ ਤੋਂ ਪਹਿਲਾਂ ਹੀ ਸਥਾਨਕ ਲੋਕਾਂ ਵੱਲੋਂ ਸਾਂਬਰ ਨੂੰ ਕਾਬੂ ਕਰ ਲਿਆ ਗਿਆ ਸੀ ਅਤੇ ਹੋਰ ਤਾਂ ਹੋਰ ਜੰਗਲਾਤ ਮਹਿਕਮੇ ਦੇ ਕਰਮਚਾਰੀ ਸਾਂਬਰ ਨੂੰ ਲਿਜਾਣ ਲਈ ਆਪਣੇ ਨਾਲ ਕੋਈ ਮਹਿਕਮੇ ਦੀ ਗੱਡੀ ਤਕ ਵੀ ਨਹੀਂ ਲੈ ਕੇ ਆਏ ਸਨ, ਜਿਸ ਕਾਰਨ ਸਾਂਬਰ ਨੂੰ ਥਾਣਾ ਸਿਟੀ ਦੀ ਗੱਡੀ ਵਿਚ ਲਿਜਾਇਆ ਗਿਆ। ਇਥੇ ਇਹ ਵੀ ਧਿਆਨ ਦੇਣ ਗੱਲ ਹੈ ਕਿ ਜੇਕਰ ਜ਼ਿਲ੍ਹੇ ਦੇ ਇਕ ਸੀਨੀਅਰ ਅਧਿਕਾਰੀ ਵੱਲੋਂ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਜੰਗਲਾਤ ਮਹਿਕਮੇ ਦਾ ਕੋਈ ਅਧਿਕਾਰੀ ਕਰਮਚਾਰੀ ਮੌਕੇ ਅਤੇ ਨਹੀਂ ਪਹੁੰਚਿਆ ਅਤੇ ਆਮ ਲੋਕਾਂ ਦਾ ਇਥੇ ਕੀ ਹਾਲ ਹੁੰਦਾ ਹੋਵੇਗਾ, ਇਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : PSEB ਦਾ ਵੱਡਾ ਫ਼ੈਸਲਾ: ਪੰਜਾਬ ਦੀਆਂ ਬੋਰਡ ਪ੍ਰੀਖਿਆਵਾਂ ਇਕ ਮਹੀਨੇ ਲਈ ਕੀਤੀਆਂ ਮੁਲਤਵੀ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਵੱਡੀ ਖ਼ਬਰ : ਕੋਰੋਨਾ ਪੀੜਤ 'ਸੁਖਬੀਰ ਬਾਦਲ' ਨੂੰ ਦਿੱਲੀ ਦੇ ਹਸਪਤਾਲ 'ਚ ਕੀਤਾ ਗਿਆ ਤਬਦੀਲ
NEXT STORY