ਫਤਿਹਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਫ਼ਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿਖੇ 10 ਕਰੋੜ ਦੀ ਲਾਗਤ ਨਾਲ ਬਣਨ ਵਾਲੇ 4 ਮੰਜ਼ਿਲਾ ਜੱਚਾ-ਬੱਚਾ ਹਸਪਤਾਲ ਦਾ ਨੀਂਹ ਪੱਥਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਰੱਖਿਆ ਗਿਆ। ਸਿਹਤ ਮੰਤਰੀ ਨੇ ਕਿਹਾ ਕਿ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਬਣਾਇਆ ਜਾਣ ਵਾਲਾ ਇਹ ਜੱਚਾ-ਬੱਚਾ ਹਸਪਤਾਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਹਸਪਤਾਲ 50 ਬਿਸਤਰਿਆਂ ਦਾ ਹੋਵੇਗਾ ਜਿਸ ਵਿਚ 4 ਮੰਜ਼ਿਲਾ ਲਈ ਲਿਫਟ ਅਤੇ ਰੈਂਪ ਦਾ ਪ੍ਰਬੰਧ ਹੋਵੇਗਾ। ਉਨ੍ਹਾਂ ਹੋਰ ਦੱਸਿਆ ਕਿ ਇਸ ਹਸਪਤਾਲ ਵਿਚ ਸੀਨੀਅਰ ਮੈਡੀਕਲ ਅਫਸਰ ਦੇ ਕਮਰੇ ਤੋਂ ਇਲਾਵਾ ਮੈਡੀਕਲ ਅਫਸਰਾਂ ਦੇ ਕਮਰੇ, ਰਿਕਾਰਡ ਰੂਮ, ਲੇਬਰ ਰੂਮ, ਫਾਰਮੇਸੀ, ਆਟੋਕਲੇਵ, ਅਨੈਸਥੀਸੀਆ, ਕੰਸਲਟੈਂਟ, ਐਸ.ਐਨ.ਸੀ.ਯੂ. ਅਤੇ 2 ਓਪਰੇਸ਼ਨ ਥੀਏਟਰ ਵੀ ਹੋਣਗੇ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਹਸਪਤਾਲ ਦੇ ਬਣਨ ਨਾਲ ਗਰਭਵਤੀ ਔਰਤਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਹੋਰ ਵੀ ਤੇਜ਼ੀ ਆਵੇਗੀ ਅਤੇ ਉਨ੍ਹਾਂ ਦੀ ਡਲੀਵਰੀ ਮਾਹਰ ਗਾਇਨਾਲੋਜਿਸਟ ਡਾਕਟਰਾਂ ਵੱਲੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕਿਸੇ ਔਰਤ ਨੂੰ ਡਲੀਵਰੀ ਸਮੇਂ ਕਿਸੇ ਕਿਸਮ ਦੀ ਐਮਰਜੈਂਸੀ ਦੀ ਲੋੜ ਪੈਂਦੀ ਹੈ ਤਾਂ ਉਹ ਵੀ ਇਸ ਹਸਪਤਾਲ ਵਿਚ ਹੀ ਮੁਹੱਈਆ ਹੋਵੇਗੀ।
ਸੁਲਤਾਨਪੁਰ ਲੋਧੀ 'ਚ 'ਆਤਿਸ਼ਬਾਜ਼ੀ ਅਤੇ ਪਟਾਕੇ ਬੈਨ'
NEXT STORY