ਅੰਮ੍ਰਿਤਸਰ, (ਅਣਜਾਣ)— ਕੋਰੋਨਾ ਵਾਇਰਸ ਤੋਂ ਪੀੜਤ ਲੋਕ ਆਪਣਾ ਇਲਾਜ ਕਰਵਾਉਣ ਦੀ ਬਜਾਏ ਹੁਣ ਸ੍ਰੀ ਹਰਿਮੰਦਰ ਸਾਹਿਬ ਨੂੰ ਕੂਚ ਕਰ ਰਹੇ ਹਨ। ਦੱਸ ਦੇਈਏ ਕਿ ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਦੀ ਗੁਰੂ ਰਾਮਦਾਸ ਸਰਾਂ ਵਾਲੇ ਪਾਸਿਓਂ 2 ਯੂ. ਪੀ. ਅਤੇ ਇਕ ਨਵੀਂ ਦਿੱਲੀ ਤੋਂ ਸ਼ੱਕੀ ਵਿਅਕਤੀਆਂ ਨੂੰ ਸਿਵਲ ਹਸਪਤਾਲ ਭੇਜਿਆ ਗਿਆ ਸੀ। ਸ਼ਨੀਵਾਰ ਫਿਰ ਮਨਜੀਤ ਸਿੰਘ ਨਾਂ ਦਾ ਵਿਅਕਤੀ ਜੋ ਇਟਲੀ ਤੋਂ ਆਇਆ ਸੀ, ਸ੍ਰੀ ਹਰਿਮੰਦਰ ਸਾਹਿਬ ਦੇ ਗੁਰੂ ਅਰਜਨ ਦੇਵ ਨਿਵਾਸ ਵਿਖੇ ਆਪਣਾ ਪਾਸਪੋਰਟ ਦਿਖਾ ਕੇ ਕਮਰਾ ਮੰਗ ਰਿਹਾ ਸੀ। ਇਹ ਜਾਣਕਾਰੀ ਸ੍ਰੀ ਹਰਿਮੰਦਰ ਸਾਹਿਬ ਦੀਆਂ ਸਰਾਵਾਂ ਦੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸ਼ੱਕ ਪੈਣ 'ਤੇ ਮੁਲਾਜ਼ਮਾਂ ਨੇ ਬਾਹਰ ਬੈਠੀ ਡਾਕਟਰਾਂ ਦੀ ਟੀਮ, ਪੁਲਸ ਪ੍ਰਸ਼ਾਸਨ ਅਤੇ ਸਿਵਲ ਸਰਜਨ ਨੂੰ ਸੂਚਿਤ ਕੀਤਾ। ਚੈੱਕ ਕਰਨ 'ਤੇ ਇਹ ਵਿਅਕਤੀ ਸ਼ੱਕੀ ਪਾਇਆ ਗਿਆ, ਜਿਸ ਨੂੰ ਵਿਦੇਸ਼ੀਆਂ ਦੇ ਆਈਸੋਲੇਸ਼ਨ ਵਾਰਡ 'ਚ ਸ੍ਰੀ ਗੁਰੂ ਰਾਮਦਾਸ ਹਸਪਤਾਲ ਦੀ ਵੈਨ ਵਿਚ ਭੇਜ ਦਿੱਤਾ ਗਿਆ। ਰਾਜਿੰਦਰ ਸਿੰਘ ਨੇ ਇਕ ਹੋਰ ਕੇਸ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਇਸੇ ਤਰ੍ਹਾਂ ਬਾਬਾ ਅਟੱਲ ਸਾਹਿਬ ਵਿਖੇ ਇਕ ਬਜ਼ੁਰਗ ਜੋੜਾ ਪਰਿਕਰਮਾ 'ਚ ਪਿਆ ਸੀ, ਜਿਨ੍ਹਾਂ ਨੂੰ ਤੇਜ਼ ਬੁਖਾਰ ਨਾਲ ਉਲਟੀਆਂ ਦੀ ਸ਼ਿਕਾਇਤ ਸੀ। ਥਰਮਲ ਸਕਰੀਨਿੰਗ ਕਰਨ 'ਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਇਸ ਬਾਰੇ ਜਦ ਸਬੰਧਤ ਸਿਵਲ ਸਰਜਨ ਨੂੰ ਫੋਨ ਕੀਤਾ ਗਿਆ ਤਾਂ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ ਪਰ ਜਦ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਅਰੁਣ ਸ਼ਰਮਾ ਨਾਲ ਸ੍ਰੀ ਅਨੰਦਪੁਰ ਸਾਹਿਬ ਤੋਂ ਆਏ ਬਜ਼ੁਰਗ ਜੋੜੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਸੂਚਨਾ ਨਹੀਂ ਹੈ।
ਕੇਂਦਰੀ ਜੇਲ੍ਹ ਕਪੂਰਥਲਾ 'ਚ ਕੋਰੋਨਾ ਤੋਂ ਨਜਿੱਠਣ ਲਈ ਬਣਾਇਆ ਆਈਸੋਲੇਸ਼ਨ ਵਾਰਡ
NEXT STORY