ਝਬਾਲ, (ਨਰਿੰਦਰ) - ਇੱਥੋ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਜ਼ਹਿਰੀਲੀ ਦਵਾਈ ਖਾਣ ਵਾਲੀ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਭਿਖੀਵਿੰਡ ਵਾਸੀ ਰਾਜਵਿੰਦਰ ਕੌਰ ਪਤਨੀ ਸਤਨਾਮ ਸਿੰਘ ਜਿਸ ਦੇ 3 ਬੱਚੇ ਹਨ ਦਾ ਪ੍ਰੇਮ ਸਬੰਧ ਬਲਕਾਰ ਸਿੰਘ ਵਾਸੀ ਤਰਨਤਾਰਨ ਨਾਲ ਚੱਲ ਰਿਹਾ ਸੀ, ਜਿਸ ਦੇ ਚਲਦੇ ਬੀਤੀ ਰਾਤ ਰਾਜਵਿੰਦਰ ਕੌਰ ਨੇ ਜ਼ਹਿਰੀਲੀ ਦਵਾਈ ਖਾ ਲਈ ਸੀ, ਜਿਸ ਨੂੰ ਉਸ ਦੇ ਪ੍ਰੇਮੀ ਨੇ ਹੀ ਝਬਾਲ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ।

ਰਾਜਵਿੰਦਰ ਕੌਰ ਨੂੰ ਹਸਪਤਾਲ ਦਾਖਲ ਕਰਵਾਉਣ ਤੋਂ ਬਾਅਦ ਉਸ ਦਾ ਪ੍ਰੇਮੀ ਉਥੋ ਫਰਾਰ ਹੋ ਗਿਆ, ਜਿਸ ਤੋਂ ਬਾਅਦ ਉਸ ਦੀ ਵੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਝਬਾਲ ਪੁਲਸ ਦੇ ਥਾਣੇਦਾਰ ਹਰਦੀਪ ਸਿੰਘ ਨੇ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜੇਲ ਦੀ ਪਿਛਲੀ ਕੰਧ ਤੋਂ ਕੈਦੀ ਨੂੰ ਮੋਬਾਇਲ ਦੇਣ ਲਈ ਆਇਆ ਮੁਲਜ਼ਮ ਗ੍ਰਿਫ਼ਤਾਰ
NEXT STORY