ਅੰਮ੍ਰਿਤਸਰ (ਬਿਊਰੋ) - ਅੰਮ੍ਰਿਤਸਰ ਦੇ ਇਕ ਆਲੀਸ਼ਾਨ ਹੋਟਲ ਦਾ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਇਕ ਪਤੀ ਨੇ ਪ੍ਰੇਮੀ ਨਾਲ ਰੰਗਰਲੀਆਂ ਮਨਾਉਂਦੇ ਹੋਏ ਆਪਣੀ ਹੀ ਪਤਨੀ ਨੂੰ ਰੰਗੇ ਹੱਥੀਂ ਫੜ ਲਿਆ। ਕਿਸੇ ਹੋਰ ਨੌਜਵਾਨ ਨੂੰ ਪਤਨੀ ਨੂੰ ਦੇਖਦੇ ਸਾਰ ਉਸ ਨੇ ਪਤਨੀ ਦੀ ਵੀਡੀਓ ਬਣਾ ਲਈ ਅਤੇ ਉਸ ਦਾ ਕੁਟਾਪਾ ਵੀ ਚਾੜ ਦਿੱਤਾ। ਪਤਨੀ ਦੇ ਨਾਜ਼ਾਇਜ਼ ਸਬੰਧਾਂ ਤੋਂ ਪਰੇਸ਼ਾਨ ਹੋਏ ਪਤੀ ਨੇ ਕਿਹਾ ਕਿ ਜੇਕਰ ਉਸ ਨੂੰ ਇਨਸਾਫ ਨਾ ਮਿਲਿਆ ਅਤੇ ਉਸ ਦੀ ਪਤਨੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ ਤਾਂ ਉਹ ਆਪਣੀ ਜੀਵਨ ਲੀਲਾ ਖ਼ਤਮ ਕਰ ਲਵੇਗਾ।
ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ
ਪੀੜਤ ਪਤੀ ਨੇ ਦੱਸਿਆ ਕਿ ਉਸ ਦਾ 5-6 ਸਾਲ ਪਹਿਲਾਂ ਮਨਦੀਪ ਕੌਰ ਨਾਲ ਵਿਆਹ ਹੋਇਆ ਸੀ ਅਤੇ ਉਨ੍ਹਾਂ ਦੀ 4 ਸਾਲਾ ਧੀ ਵੀ ਹੈ। ਵਿਆਹ ਤੋਂ ਬਾਅਦ ਵੀ ਮੇਰੀ ਪਤਨੀ ਦੇ ਕਿਸੇ ਨਾਲ ਨਾਜ਼ਾਇਜ਼ ਸਬੰਧ ਹਨ। ਕਈ ਵਾਰ ਸਾਡੇ ’ਚ ਇਸ ਗੱਲ ਨੂੰ ਲੈ ਕੇ ਲੜਾਈ ਵੀ ਹੋਈ। ਇਸ ਨੇ ਪੰਚਾਇਤ ’ਚ ਮੈਨੂੰ ਤਲਾਕ ਦੇਣ ਦਾ ਕਿਹਾ ਸੀ ਅਤੇ ਮੇਰੇ ਤੋਂ 5 ਲੱਖ ਰੁਪਏ ਵੀ ਲਏ। ਬਾਅਦ ’ਚ ਉਹ ਕੋਰਟ ’ਚ ਮੁਕਰ ਗਈ।
ਪੜ੍ਹੋ ਇਹ ਵੀ ਖਬਰ - ਪ੍ਰੇਮੀ ਨਾਲ ਫੋਨ ’ਤੇ ਗੱਲ ਕਰਨੀ ਪ੍ਰੇਮੀਕਾ ਨੂੰ ਪਈ ਭਾਰੀ, ਉਸੇ ਦੀ ਭੈਣ ਦਾ ਵਿਆਹ ਭਰਾ ਨਾਲ ਕਰਵਾਇਆ
ਪੀੜਤ ਪਤੀ ਨੇ ਦੱਸਿਆ ਕਿ ਅੱਜ ਮੈਨੂੰ ਕਿਸੇ ਵਿਅਕਤੀ ਨੇ ਫੋਨ ਕਰਕੇ ਦੱਸਿਆ ਕਿ ਤੇਰੀ ਪਤਨੀ ਅੰਮ੍ਰਿਤਸਰ ਦੇ ਇਕ ਹੋਟਲ ’ਚ ਕਿਸੇ ਵਿਅਕਤੀ ਨਾਲ ਰੰਗਰਲੀਆਂ ਮਨਾ ਰਹੀ ਹੈ, ਜਿਸ ਤੋਂ ਬਾਅਦ ਮੈਂ ਇਥੇ ਆ ਗਿਆ।
ਪੜ੍ਹੋ ਇਹ ਵੀ ਖਬਰ - ਜੀਜੇ ਨੇ ਰਿਸ਼ਤਾ ਕੀਤਾ ਤਾਰ-ਤਾਰ: ਸਾਲੇ ਨੂੰ ਬੰਧਕ ਬਣਾ ਗਰਭਵਤੀ ਸਾਲੇਹਾਰ ਨਾਲ ਕੀਤਾ ਜਬਰ-ਜ਼ਿਨਾਹ

ਅੱਜ ਮੈਂ ਆਪਣੀ ਪਤਨੀ ਨੂੰ ਜੋਬਨਪ੍ਰੀਤ ਨਾਂ ਦੇ ਨੌਜਵਾਨ ਨਾਲ ਰੰਗਰਲੀਆਂ ਮਨਾਉਂਦੇ ਹੋਏ ਰੰਗੇ ਹੱਥੀਂ ਫੜਿਆ ਹੈ। ਉਸ ਨੇ ਦੱਸਿਆ ਕਿ ਜੋਬਨਪ੍ਰੀਤ ਨਾਂ ਦਾ ਨੌਜਵਾਨ ਸੋਈਆਂ ਕਲਾ ਦਾ ਰਹਿਣ ਵਾਲਾ ਹੈ, ਜਿਸ ਦਾ ਵਿਆਹ ਪਹਿਲਾਂ ਹੀ ਹੋ ਚੁੱਕਾ ਹੈ। ਇਹ ਪਿੰਡ ’ਤੋਂ ਅਕਾਲੀ ਦਲ ਦਾ ਸਰਪੰਚ ਹੈ।
ਪੜ੍ਹੋ ਇਹ ਵੀ ਖਬਰ - ਗੁਰਦਾਸਪੁਰ : ਸਾਬਕਾ ਅਕਾਲੀ ਸਰਪੰਚ ਦੇ ਘਰ ’ਤੇ ਹੋਈ ਅਨ੍ਹੇਵਾਹ ਫਾਇਰਿੰਗ, ਦਹਿਸ਼ਤ ਦਾ ਮਾਹੌਲ

ਪੀੜਤ ਨੇ ਪੁਲਸ ਨੂੰ ਇਸ ਮਾਮਲੇ ਦੀ ਜਾਂਚ ਕਰਨ ਦਾ ਕਹਿੰਦੇ ਹੋਏ ਇਨ੍ਹਾਂ ਦੋਵਾਂ ਦਾ ਮੈਡੀਕਲ ਕਰਵਾਉਣ ਅਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੀੜਤ ਨੇ ਕਿਹਾ ਕਿ ਜੇਕਰ ਉਸ ਨੂੰ ਇਨਸਾਫ ਤੇ ਉਸ ਦੀ ਪਤਨੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ ਤਾਂ ਉਹ ਆਪਣੀ ਜੀਵਨ ਲੀਲਾ ਖ਼ਤਮ ਕਰ ਲਵੇਗਾ।
ਪੜ੍ਹੋ ਇਹ ਵੀ ਖਬਰ - ਜਲਾਲਾਬਾਦ ’ਚ ਗੁੰਡਾਗਰਦੀ ਦਾ ਨੰਗਾ ਨਾਚ : ਤੇਜ਼ਧਾਰ ਹਥਿਆਰਾਂ ਨਾਲ 2 ਸਕੇ ਭਰਾਵਾਂ ’ਤੇ ਕਾਤਲਾਨਾ ਹਮਲਾ (ਤਸਵੀਰਾਂ)

ਬੀ.ਜੇ.ਪੀ. ਦੇ ਸਥਾਪਨਾ ਦਿਹਾੜੇ 'ਤੇ ਗੁਰੂਹਰਸਹਾਏ ਭਾਜਪਾ ਦਫ਼ਤਰ ਬਾਹਰ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ
NEXT STORY