ਫਰੀਦਕੋਟ (ਜਸਬੀਰ ਕੌਰ ਜੱਸੀ/ਬਾਂਸਲ) : ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਫਰੀਦਕੋਟ ‘ਚ ਚੱਲ ਰਹੇ ਹੋਟਲਾਂ ਅਤੇ ਰੈਸਟੋਰੈਂਟਾਂ ਨੂੰ 'ਇਤਰਾਜ਼ਹੀਣਤਾ ਸਰਟੀਫਿਕੇਟ' ਪ੍ਰਾਪਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ ਹੋਟਲ ਅਤੇ ਰੈਸਟੋਰੈਂਟ ਮਾਲਕ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਬੰਧਿਤ ਵਿਭਾਗ ਜਿਵੇਂ ਕਿ ਸੀਨੀਅਰ ਪੁਲਸ ਕਪਤਾਨ, ਕਾਰਜਕਾਰੀ ਇੰਜੀਨੀਅਰ ਪ੍ਰਾਂਤਕ ਮੰਡਲ ਅਤੇ ਸ਼ਾਖਾ, ਲੋਕ ਨਿਰਮਾਣ, ਜ਼ਿਲ੍ਹਾ ਨਗਰ ਯੋਜਨਾਕਾਰ, ਸਬੰਧਿਤ ਉਪ ਮੰਡਲ ਮੈਜਿਸਟ੍ਰੇਟ/ ਨਗਰ ਕੌਸਲਾਂ ਅਤੇ ਫਾਇਰ ਅਫ਼ਸਰਾਂ ਆਦਿ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਵੱਡੀ ਚਿਤਾਵਨੀ ਜਾਰੀ, ਮਾਨ ਸਰਕਾਰ ਨੇ ਚੁੱਕਿਆ ਸਖ਼ਤ ਕਦਮ
ਇਸ ਤੋਂ ਬਾਅਦ ਹੋਟਲ ਅਤੇ ਰੈਸਟੋਰੈਂਟ ਮਾਲਕਾਂ ਨੂੰ ਲੋੜੀਦੀ ਪ੍ਰਵਾਨਗੀ ਦਿੱਤੇ ਜਾਣ ਲਈ ਹੁਕਮ ਜਾਰੀ ਕੀਤੇ ਜਾ ਸਕਦੇ ਹਨ। ਹੋਟਲ ਅਤੇ ਰੈਸਟੋਰੈਂਟ ਮਾਲਕ ਇਸ ਖ਼ਬਰ ਦੇ ਪ੍ਰਕਾਸ਼ਿਤ ਹੋਣ ਤੋਂ 15 ਦਿਨਾਂ ਦੇ ਅੰਦਰ-ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ ਤਾਂ ਜੋ ਇਸ ਬਾਰੇ ਯੋਗ ਫ਼ੈਸਲਾ ਲਿਆ ਜਾ ਸਕੇ। ਇਤਰਾਜ਼ਹੀਣਤਾ ਸਰਟੀਫਿਕੇਟ ਦੀ ਕਾਪੀ, ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਵਿੱਚ ਢੁੱਕਵੀਂ ਜਗ੍ਹਾਂ 'ਤੇ ਲਗਾਈ ਜਾਵੇਗੀ। ਇਸ ਹੁਕਮ ਦੇ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਸਾਰੇ ਹੋਟਲ ਅਤੇ ਰੈਸਟੋਰੈਂਟਾਂ ਜੋ ਕਿ ਸਮਰੱਥ ਅਧਿਕਾਰੀ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕਰਨਗੇ, ਉਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਹੁਣ ਮਸ਼ੀਨਾਂ ਤੋਂ...
ਉਨ੍ਹਾਂ ਕਿਹਾ ਕਿ ਜਿਹੜੇ ਹੋਟਲ ਜਾਂ ਰੈਸਟੋਰੈਂਟ ਨਵੇਂ ਬਣ ਰਹੇ ਹਨ, ਉਹ ਫ਼ੌਰੀ ਤੌਰ 'ਤੇ 15 ਦਿਨਾਂ ਦੇ ਅੰਦਰ-ਅੰਦਰ ਇਸ ਸਬੰਧੀ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ। ਸਰਟੀਫਿਕੇਟ ਨਾ ਲੈਣ ਦੀ ਸੂਰਤ ‘ਚ ਸਾਰੇ ਦਾ ਸਾਰਾ ਕੰਮ ਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਲਈ ਸਮੇਂ-ਸਮੇਂ 'ਤੇ ਸਲਾਨਾ ਨਿਰੀਖਣ ਕਰਵਾਇਆ ਜਾਵੇਗਾ। ਹੁਕਮਾਂ ਅਨੁਸਾਰ ਚੱਲ ਰਹੇ ਹੋਟਲ, ਰੈਸਟੋਰੈਂਟ ਜਾਂ ਨਵੇਂ ਬਣਾਏ ਜਾ ਰਹੇ ਹੋਟਲਾਂ 'ਚ ਕਈ ਤਰ੍ਹਾਂ ਨਾਲ ਤਕਨੀਕੀ ਪੱਖਾਂ ਤੋਂ ਕਈ ਕਮੀਆਂ ਰਹਿ ਜਾਂਦੀਆਂ ਹਨ, ਜੋ ਆਉਣ ਵਾਲੇ ਸਮੇਂ 'ਚ ਜਨਤਾ ਲਈ ਖ਼ਤਰੇ ਦਾ ਕਾਰਣ ਬਣ ਜਾਂਦੀਆਂ ਹਨ। ਇਸ ਨਾਲ ਜਾਨ-ਮਾਲ ਦਾ ਨੁਕਸਾਨ ਹੋ ਸਕਦਾ ਹੈ। ਇਹ ਹੁਕਮ 14 ਅਕਤੂਬਰ 2025 ਤੱਕ ਲਾਗੂ ਰਹਿਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੁਲਾਜ਼ਮਾਂ ਨੂੰ ਨੌਕਰੀ ਖੁੱਸਣ ਦਾ ਖ਼ਤਰਾ! ਪੂਰੀ ਖ਼ਬਰ ਪੜ੍ਹ ਹੈਰਾਨ ਰਹਿ ਜਾਵੋਗੇ
NEXT STORY