ਜਲੰਧਰ (ਸੋਨੂੰ)- ਥਾਣਾ ਰਾਮਾ ਮੰਡੀ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਪ੍ਰੋਫੈਸਰ ਕਾਲੋਨੀ ਵਿੱਚ ਇਕ ਘਰ ਨੂੰ ਅੱਗ ਲੱਗ ਗਈ। ਵੇਖਦੇ ਹੀ ਵੇਖਦੇ ਅੱਗ ਨੇ ਭਿਆਨਕ ਰੂਪ ਲੈ ਲਿਆ। ਇਸ ਘਟਨਾ ਨੂੰ ਲੈ ਕੇ 74 ਨੰਬਰ ਘਰ ਵਿਚ ਅੱਗ ਲੱਗਣ ਕਾਰਨ ਮਹਿਲਾ ਨੇ ਛੱਤ ਤੋਂ ਛਾਲ ਮਾਰ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਔਰਤ ਛੱਤ 'ਤੇ ਇਕ ਕਮਰੇ ਵਿੱਚ ਰਹਿ ਰਹੀ ਸੀ ਅਤੇ ਉਸ ਨੇ ਘਬਰਾਹਟ ਵਿਚ ਆ ਕੇ ਘਰ ਦੀ ਛੱਤ ਤੋਂ ਛਾਲ ਮਾਰ ਦਿੱਤੀ।
ਇਹ ਵੀ ਪੜ੍ਹੋ: ਗੁਰਪੁਰਬ ਤੋਂ ਪਹਿਲਾਂ ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਹ ਇਲਾਕਾ

ਇਸ ਘਟਨਾ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਈ। ਜ਼ਖ਼ਮੀ ਹਾਲਤ ਵਿਚ ਔਰਤ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਪਰਮਜੀਤ ਕੌਰ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ 'ਤੇ ਪਹੁੰਚੀ ਫਾਇਰ ਵਿਭਾਗ ਦੀ ਟੀਮ ਨੇ ਅੱਗ 'ਤੇ ਕਾਬੂ ਪਾ ਲਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਦੀ ਰਿਹਾਇਸ਼ 'ਤੇ ED ਦੀ ਰੇਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦਿਨ ਦੇ ਸਮੇਂ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ
NEXT STORY