ਬਹਿਰਾਮ, (ਗੁਰਨਾਮ)- ਪਿੰਡ ਸਰਹਾਲਾ ਰਾਣੂੰਆਂ ਵਿਖੇ ਦਲਜਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਦੇ ਘਰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਦਲਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਮੈਂ ਖਾਣਾ ਖਾਣ ਤੋਂ ਬਾਅਦ ਆਪਣੇ ਪਰਿਵਾਰ ਨਾਲ ਟੀ. ਵੀ. ਦੇਖ ਰਿਹਾ ਸੀ ਤਾਂ ਮੈਂ ਦੇਖਿਆ ਕਿ ਸਟੋਰ 'ਚ ਅੱਗ ਲੱਗੀ ਹੋਈ ਹੈ। ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਅੱਗ ਲੱਗਣ ਨਾਲ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਦੀਆਂ ਕਾਪੀਆਂ ਤੇ ਹੋਰ ਜ਼ਰੂਰੀ ਕਾਗਜ਼ਾਤ ਸੜ ਗਏ। ਇਸ ਦੀ ਰਿਪੋਰਟ ਥਾਣਾ ਬਹਿਰਾਮ ਵਿਖੇ ਦਰਜ ਕਰਵਾ ਦਿੱਤੀ ਗਈ ਹੈ। ਪੀੜਤ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ।
ਦੁਕਾਨਾਂ ਦੇ ਬਾਹਰ ਲਿਖਿਆ 'ਖਾਲਿਸਤਾਨ ਜ਼ਿੰਦਾਬਾਦ'
NEXT STORY