ਫ਼ਿਰੋਜ਼ਪੁਰ (ਸੋਨੂੰ ਚੋਪੜਾ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ 'ਚ ਐੱਸ. ਆਈ. ਆਰ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਦੀ ਪ੍ਰਕਿਰਿਆ 25 ਜੂਨ ਤੋਂ ਸ਼ੁਰੂ ਹੋਈ ਸੀ ਅਤੇ 12 ਅਕਤੂਬਰ ਤੱਕ ਚੱਲਣੀ ਹੈ। ਸਭ ਤੋਂ ਪਹਿਲਾ ਪੜਾਅ 'ਹਾਊਸ-ਟੂ-ਹਾਊਸ ਐਨੂਮਰੇਸ਼ਨ' ਦਾ ਸੀ, ਜੋ ਕਿ 3 ਅਗਸਤ ਨੂੰ ਜ਼ਿਲ੍ਹੇ 'ਚ ਸਫ਼ਲਤਾ ਪੂਰਵਕ ਮੁਕੰਮਲ ਕਰ ਲਿਆ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਆਈ.ਏ.ਐੱਸ. ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਹਿਲੇ ਪੜਾਅ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਿੱਚ ਜ਼ਿਲ੍ਹੇ ਦੇ 903 ਬੀ. ਐੱਲ. ਓ., 91 ਸੁਪਰਵਾਈਜ਼ਰਜ਼, 04 ਈ. ਆਰ. ਓਜ਼ ਅਤੇ ਚੋਣ ਅਮਲੇ ਵੱਲੋਂ ਦਿਨ-ਰਾਤ ਮਿਹਨਤ ਕਰਕੇ ਇਸ ਕੰਮ ਨੂੰ ਮੁਕੰਮਲ ਕਰ ਲਿਆ ਹੈ। ਇਸਦੇ ਨਾਲ ਹੀ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਅਤੇ ਮੀਡੀਆ ਦੇ ਸਹਿਯੋਗ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅੰਕੜੇ ਅਤੇ ਜ਼ਿਲ੍ਹੇ ਦੀ ਰਿਪੋਰਟ ਸਾਂਝੀ ਕਰਦਿਆ ਦੱਸਿਆ ਗਿਆ ਕਿ ਜ਼ਿਲ੍ਹੇ ਦੇ ਕੁੱਲ 717773 ਵੋਟਰਾਂ ਵਿੱਚੋਂ 6,63,744 ਵੋਟਰਾਂ ਦਾ ਗਣਨਾ ਫਾਰਮ ਪ੍ਰਾਪਤ ਕਰਕੇ ਡਿਜ਼ੀਟਾਈਜ਼ ਕੀਤਾ ਜਾ ਚੁੱਕਿਆ ਹੈ, ਜੋ ਕਿ ਕੁੱਲ ਵੋਟਰਾਂ ਦਾ 92.47 ਫ਼ੀਸਦੀ ਬਣਦਾ ਹੈ ਅਤੇ ਬਾਕੀ ਰਹਿ ਗਏ 54,029 ਵੋਟਰਾਂ ਦੇ ਗਣਨਾ ਫਾਰਮ ਪ੍ਰਾਪਤ ਨਹੀਂ ਹੋਏ ਹਨ। ਜਿਸ ਵਿੱਚ ਪ੍ਰਮੁੱਖ ਤੌਰ ’ਤੇ 20,707 ਵੋਟਰਾਂ ਦੀ ਮੌਤ ਹੋ ਜਾਣ ਕਾਰਨ ਅਤੇ 24,442 ਵੋਟਰਾਂ ਵੱਲੋਂ ਆਪਣੀ ਰਿਹਾਇਸ਼ ਪੱਕੇ ਤੌਰ ’ਤੇ ਹੋਰ ਸ਼ਹਿਰਾਂ/ਥਾਵਾਂ ’ਤੇ ਸ਼ਿਫਟ ਹੋਣ ਕਰਕੇ ਗਣਨਾ ਫਾਰਮ ਪ੍ਰਾਪਤ ਨਹੀਂ ਹੋਏ ਹਨ। ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਵੱਲੋਂ ਵਿਸ਼ੇਸ਼ ਤੌਰ ’ਤੇ ਇਹ ਜਾਣਕਾਰੀ ਦਿੱਤੀ ਗਈ ਕਿ ਜੇਕਰ ਡਰਾਫਟ ਵੋਟਰ ਸੂਚੀ 'ਚ ਕਿਸੇ ਵੋਟਰ ਦਾ ਨਾਮ ਦਰਜ ਨਹੀਂ ਹੈ ਤਾਂ ਉਹ 13 ਅਗਸਤ ਤੋਂ 12 ਸਤੰਬਰ (30 ਦਿਨ) ਤੱਕ ਆਪਣਾ ਫਾਰਮ ਨੰਬਰ 6 ਭਰ ਕੇ ਆਪਣੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਾਂ ਆਪਣੇ ਬੂਥ ਲੈਵਲ ਅਫ਼ਸਰ ਕੋਲ ਦੁਬਾਰਾ ਦਾਅਵਾ ਪੇਸ਼ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ 13 ਅਗਸਤ 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰਵਾਈ ਜਾਵੇਗੀ ਅਤੇ ਵੋਟਰ ਸੂਚੀ ਦੀ ਕਾਪੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ। ਇਹ ਵੋਟਰ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਅਤੇ ਬੂਥ ਲੈਵਲ ਅਫ਼ਸਰਾਂ ਪਾਸ ਵੀ ਉਪਲੱਬਧ ਹੋਵੇਗੀ।
ਸਿਹਤ ਵਿਭਾਗ ਦੀ ਟੀਮ ਵੱਲੋਂ ਲਾਰਵੇ ਦੀ ਜਾਂਚ
NEXT STORY