ਨੈਸ਼ਨਲ ਡੈਸਕ- ਭਾਰਤ ਤੇ ਪਾਕਿਸਤਾਨ ਵਿਚਾਲੇ ਕਰੀਬ 3 ਦਿਨਾਂ ਤੱਕ ਬਣੇ ਜੰਗ ਦੇ ਮਾਹੌਲ ਤੋਂ ਬਾਅਦ ਹੁਣ ਦੋਵਾਂ ਦੇਸ਼ਾਂ ਵਿਚਾਲੇ ਜੰਗਬੰਦੀ ਕਾਰਨ ਸਥਿਤੀ ਸ਼ਾਂਤ ਹੈ। ਇਸ ਦੌਰਾਨ ਅੱਜ ਭਾਰਤੀ ਫ਼ੌਜ ਨੇ ਇਕ ਸਨਸਨੀਖੇਜ਼ ਖੁਲਾਸਾ ਕਰਦੇ ਹੋਏ ਦੱਸਿਆ ਸੀ ਕਿ ਪਾਕਿਸਤਾਨ ਨੇ ਆਪਣੇ ਨਾਪਾਕ ਮਨਸੂਬੇ ਇਕ ਵਾਰ ਫ਼ੇਰ ਤੋਂ ਉਜਾਗਰ ਕਰਦੇ ਹੋਏ 8 ਮਈ ਦੀ ਸਵੇਰ ਨੂੰ ਸ੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾ ਕੇ ਮਿਜ਼ਾਈਲਾਂ ਤੇ ਡਰੋਨ ਹਮਲੇ ਕੀਤੇ ਸਨ, ਜਿਨ੍ਹਾਂ ਨੂੰ ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਨਾਕਾਮ ਕਰ ਦਿੱਤਾ ਸੀ।
ਇਸ ਬਾਰੇ ਇਕ ਡੈਮੋ ਵੀਡੀਓ ਜਾਰੀ ਕਰਦੇ ਹੋਏ ਭਾਰਤੀ ਫ਼ੌਜ ਨੇ ਦੱਸਿਆ ਕਿ ਕਿਵੇਂ ਭਾਰਤੀ ਏਅਰ ਡਿਫੈਂਸ ਸਿਸਟਮ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਏ ਪਾਕਿਸਤਾਨੀ ਹਮਲਿਆਂ ਨੂੰ ਨਾਕਾਮ ਕੀਤਾ। ਇਸ ਵੀਡੀਓ 'ਚ ਦੱਸਿਆ ਗਿਆ ਹੈ ਕਿ ਕਿਵੇਂ ਭਾਰਤ ਦੇ ਏਅਰ ਡਿਫੈਂਸ ਸਿਸਟਮ ਤੇ ਐੱਲ.70 ਗੰਨ ਸਣੇ ਆਕਾਸ਼ ਮਿਜ਼ਾਈਲ ਨੇ ਅੰਮ੍ਰਿਤਸਰ ਤੇ ਪੰਜਾਬ ਦੇ ਹੋਰ ਸ਼ਹਿਰਾਂ ਨੂੰ ਪਾਕਿਸਤਾਨੀ ਹਮਲਿਆਂ ਤੋਂ ਬਚਾਇਆ ਤੇ ਕੋਈ ਵੀ ਹਮਲਾ ਕਾਮਯਾਬ ਨਹੀਂ ਹੋਣ ਦਿੱਤਾ।
ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ਹਮਲੇ ਮਗਰੋਂ 7 ਮਈ ਨੂੰ ਆਪਰੇਸ਼ਨ ਸਿੰਦੂਰ ਤਹਿਤ ਭਾਰਤ ਵੱਲੋਂ ਪਾਕਿਸਤਾਨ ਸਥਿਤ ਅੱਤਵਾਦੀ ਠਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ, ਜਿਸ ਕਾਰਨ ਬੌਖਲਾਏ ਪਾਕਿਸਤਾਨ ਨੇ ਭਾਰਤ ਖ਼ਿਲਾਫ਼ ਜੰਗੀ ਕਾਰਵਾਈ ਕਰਦੇ ਹੋਏ ਸੈਂਕੜੇ ਡਰੋਨ ਹਮਲੇ ਕੀਤੇ ਸਨ, ਜਿਸ ਦੌਰਾਨ ਉਸ ਨੇ ਰਿਹਾਇਸ਼ੀ ਇਲਾਕੇ ਤੇ ਧਾਰਮਿਕ ਅਸਥਾਨਾਂ ਨੂੰ ਵੀ ਨਿਸ਼ਾਨਾ ਬਣਾਇਆ ਸੀ। ਹਾਲਾਂਕਿ ਇਨ੍ਹਾਂ 'ਚੋਂ ਕੋਈ ਵੀ ਹਮਲਾ ਭਾਰਤ ਦੇ ਮਜ਼ਬੂਤ ਏਅਰ ਡਿਫੈਂਸ ਸਿਸਟਮ ਨੂੰ ਪਾਰ ਨਹੀਂ ਕਰ ਸਕਿਆ ਤੇ ਉਸ ਦੇ ਸਾਰੇ ਹਮਲੇ ਨਾਕਾਮ ਰਹੇ।
ਇਹ ਵੀ ਪੜ੍ਹੋ- 'ਅਸੀਂ ਹਾਲੇ ਆਪਣੇ ਸਿਰਫ਼ 10 ਫ਼ੀਸਦੀ ਹਥਿਆਰ ਹੀ ਵਰਤੇ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਹੈਰਾਨੀਜਨਕ ਘਟਨਾ, ਨੌਜਵਾਨ ਨੇ ਅਜਿਹੀ ਜਗ੍ਹਾ ਲਗਾਇਆ ਨਸ਼ੇ ਦਾ ਟੀਕਾ, ਹੋ ਗਈ ਮੌਤ
NEXT STORY