ਨਵੀਂ ਦਿੱਲੀ/ਚੰਡੀਗੜ੍ਹ : ਵਿਧਾਨ ਸਭਾ 'ਚੋਂ ਅਸਤੀਫਾ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚ. ਐੱਸ. ਫੂਲਕਾ ਨੇ ਕਿਹਾ ਹੈ ਕਿ ਇਹ ਅਸਤੀਫਾ ਉਨ੍ਹਾਂ ਨੇ ਆਪਣੇ ਜ਼ਮੀਰ ਦੀ ਆਵਾਜ਼ ਸੁਣ ਕੇ ਦਿੱਤਾ ਹੈ। ਦਿੱਲੀ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਫੂਲਕਾ ਨੇ ਕਿਹਾ ਕਿ ਕੁਝ ਆਗੂਆਂ ਵਲੋਂ ਉਨ੍ਹਾਂ ਦੇ ਅਸਤੀਫੇ ਨੂੰ ਗਲਤ ਕਰਾਰ ਦਿੱਤਾ ਜਾ ਰਿਹਾ ਹੈ ਪਰ ਉਨ੍ਹਾਂ ਨੇ ਇਹ ਕਦਮ ਆਪਣੇ ਜ਼ਮੀਰ ਦੀ ਆਵਾਜ਼ ਸੁਣਦੇ ਹੋਏ ਚੁੱਕਿਆ ਹੈ। ਫੂਲਕਾ ਮੁਤਾਬਕ ਉਨ੍ਹਾਂ ਨੇ ਸਰਕਾਰ ਨੂੰ ਪਹਿਲਾਂ ਹੀ ਅਲਟੀਮੇਟਮ ਦੇ ਦਿੱਤਾ ਸੀ ਪਰ ਬਾਵਜੂਦ ਇਸ ਦੇ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਜਦਕਿ ਸਾਬਕਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਵਿਧਾਨ ਸਭਾ ਵਿਚ ਲੰਬਾ ਚੌੜਾ ਭਾਸ਼ਣ ਦੇਣ ਵਾਲੇ ਕਾਂਗਰਸ ਦੇ ਮੰਤਰੀ ਅਤੇ ਵਿਧਾਇਕ ਵੀ ਆਪਣੇ ਸਟੈਂਡ ਤੋਂ ਮੁੱਕਰ ਗਏ ਹਨ।
ਅੱਗੇ ਬੋਲਦੇ ਹੋਏ ਫੂਲਕਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਖੁਲਾਸਾ ਕੀਤਾ ਸੀ ਕਿ ਬੇਅਦਬੀ ਅਤੇ ਗੋਲੀ ਕਾਂਡ ਮਾਮਲੇ 'ਤੇ ਕਾਂਗਰਸ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਫੂਲਕਾ ਨੇ ਕਿਹਾ ਕਿ ਸਰਕਾਰ ਵਲੋਂ ਜਾਂਚ ਲਈ ਐੱਸ. ਐੱਸ. ਟੀ. ਦਾ ਗਠਨ ਕਰਨ ਮਹਿਜ਼ ਖਾਨਾ ਪੂਰਤੀ ਹੈ।
ਅਸਤੀਫੇ ਦੇਣ ਦੇ ਫੈਸਲੇ 'ਤੇ ਕੋਈ ਸਲਾਹ ਮਸ਼ਵਰਾ ਨਾ ਕੀਤੇ ਜਾਣ ਦੇ ਸੁਖਪਾਲ ਖਹਿਰਾ ਵਲੋਂ ਦਿੱਤੇ ਬਿਆਨ 'ਤੇ ਫੂਲਕਾ ਨੇ ਕਿਹਾ ਕਿ ਉਨ੍ਹਾਂ ਦੀ 9 ਅਕਤੂਬਰ ਨੂੰ ਸੁਖਪਾਲ ਖਹਿਰਾ ਨਾਲ ਗੱਲਬਾਤ ਹੋਈ ਸੀ।
ਗ੍ਰਹਿ ਮੰਤਰਾਲੇ ਨੇ ਪੰਜਾਬ 'ਚ ਪੜ੍ਹਦੇ ਕਸ਼ਮੀਰੀਆਂ ਦੀ ਪੜਤਾਲ ਕੀਤੀ ਸ਼ੁਰੂ
NEXT STORY