ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਧਾਇਕ ਐੱਚ. ਐੱਸ. ਫੂਲਕਾ ਵਲੋਂ ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਮਤਾ ਪੇਸ਼ ਕੀਤਾ ਗਿਆ, ਜੋ ਕਿ ਪੰਜਾਬ ਸਰਕਾਰ ਵਲੋਂ ਪਾਸ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਮਤਾ ਪਾਸ ਕਰਾਉਣਾ ਬਹੁਤ ਜ਼ਰੂਰੀ ਸੀ। ਫੂਲਕਾ ਨੇ ਕਿਹਾ ਕਿ ਖੁਦ ਮੁੱਖ ਮੰਤਰੀ ਨੇ ਇਹ ਗੱਲ ਕਹੀ ਹੈ ਕਿ ਉਹ ਇਹ ਮਤਾ ਲੈ ਕੇ ਕੇਂਦਰ ਸਰਕਾਰ ਕੋਲ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਬਹੁਤ ਅਫਸੋਸ ਹੈ ਕਿ ਉਨ੍ਹਾਂ ਦੇ ਹੀ ਸਾਥੀਆਂ (ਕੰਵਰ ਸੰਧੂ) ਨੇ ਇਸ ਮਤੇ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਦੇ ਨਾਲ ਖੜ੍ਹੇ ਨਹੀਂ ਰਹੇ। ਫੂਲਕਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਬਿਲਕੁਲ ਉਮੀਦ ਨਹੀਂ ਸੀ। ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦੀ ਸਮਝ ਨਹੀਂ ਆਈ ਕਿ ਕੰਵਰ ਸੰਧੂ ਨੇ ਅਜਿਹਾ ਕਿਉਂ ਕੀਤਾ।
ਡੇਰਾ ਬਿਆਸ ਦੇ ਮੁਖੀ 'ਤੇ ਲੱਗੇ ਜ਼ਮੀਨਾਂ ਹਥਿਆਉਣ ਦੇ ਦੋਸ਼
NEXT STORY