ਚੰਡੀਗੜ੍ਹ : 17 ਜੁਲਾਈ ਨੂੰ ਭਾਰਤ ਦੇ ਰਾਸ਼ਟਰਪਤੀ ਲਈ ਹੋਣ ਵਾਲੀ ਚੋਣ ਦੇ ਮਾਮਲੇ 'ਚ ਵੋਟ ਪਾਉਣ ਸਬੰਧੀ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਐੱਚ. ਐੱਸ. ਫੂਲਕਾ ਨੇ ਆਪਣੀ ਚੁੱਪੀ ਤੋੜ ਦਿੱਤੀ ਹੈ। ਐੱਚ. ਐੱਸ. ਫੂਲਕਾ ਨੇ ਪਾਰਟੀ ਹਾਈਕਮਾਨ ਨੂੰ ਕਿਹਾ ਹੈ ਕਿ ਉਹ ਕਾਂਗਰਸ ਦੀ ਉਮੀਦਵਾਰ ਮੀਰਾ ਕੁਮਾਰ ਨੂੰ ਵੋਟ ਨਹੀਂ ਪਾਉਣਗੇ। ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਕਾਂਗਰਸੀ ਉਮੀਦਵਾਰ ਮੀਰਾ ਕੁਮਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ ਪਰ ਐੱਚ. ਐੱਸ. ਫੂਲਕਾ ਦਾ ਕਹਿਣਾ ਹੈ ਕਿ ਭਾਵੇਂ ਆਮ ਆਦਮੀ ਪਾਰਟੀ ਵਲੋਂ ਰਾਸ਼ਟਰਪਤੀ ਦੀ ਚੋਣ ਲਈ ਮੀਰਾ ਕੁਮਾਰ ਨੂੰ ਵੋਟ ਦਾ ਫੈਸਲਾ ਹੋ ਚੁੱਕਾ ਹੈ ਪਰ ਮਨੁੱਖੀ ਹੱਕਾਂ ਦੀ ਲੜਾਈ ਖਾਤਰ ਅਤੇ 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰ ਪਾਰਟੀ ਕਾਂਗਰਸ ਦੇ ਕਿਸੇ ਵੀ ਉਮੀਦਵਾਰ ਨੂੰ ਉਨ੍ਹਾਂ ਵਲੋਂ ਵੋਟ ਨਹੀਂ ਦਿੱਤੀ ਜਾ ਸਕਦੀ।
ਬੇਹੋਸ਼ ਮਿਲੀਆਂ ਲੜਕੀਆਂ ਦੀ ਮੌਤ ਦਾ ਸੱਚ ਆਇਆ ਸਾਹਮਣੇ, ਧਮਕੀਆਂ ਤੋਂ ਡਰ ਕੇ ਕੀਤੀ ਸੀ ਖੁਦਕੁਸ਼ੀ
NEXT STORY