ਚੰਡੀਗੜ੍ਹ : ਭਾਜਪਾ-ਅਕਾਲੀ ਗਠਜੋੜ ਹੋਣ ਤੋਂ ਬਾਅਦ ਭਾਜਪਾ ਆਗੂ ਐੱਚ. ਐੱਸ. ਫੂਲਕਾ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਮਿਹਰ ਨਾਲ ਗੁਰਪੁਰਬ ਦੇ ਦਿਹਾੜੇ 'ਤੇ ਬਹੁਤ ਵਧੀਆ ਕੰਮ ਹੋਇਆ ਹੈ ਅਤੇ ਅਕਾਲੀ-ਭਾਜਪਾ ਦਾ ਮੁੜ ਤੋਂ ਗਠਜੋੜ ਹੋ ਗਿਆ ਹੈ। ਦੋਵੇਂ ਭਰਾ ਫਿਰ ਇਕ ਵਾਰ ਇਕੱਠੇ ਹੋ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਲੰਬਾ POWERCUT! ਪਾਵਰਕਾਮ ਨੇ ਜਾਰੀ ਕੀਤਾ ਸ਼ਡਿਊਲ, ਪੜ੍ਹੋ ਕਿੱਥੇ-ਕਿੱਥੇ ਬਿਜਲੀ ਰਹੇਗੀ ਬੰਦ
ਫੂਲਕਾ ਨੇ ਕਿਹਾ ਕਿ ਇਹ ਪੰਜਾਬ, ਪੰਥ ਅਤੇ ਦੇਸ਼ ਦੇ ਹਿੱਤ 'ਚ ਹੈ। ਫੂਲਕਾ ਨੇ ਕਿਹਾ ਕਿ ਇਹ ਸਿਰਫ ਸਿਆਸੀ ਗਠਜੋੜ ਨਹੀਂ, ਸਗੋਂ ਭਾਈਚਾਰਕ ਸਾਂਝ ਦਾ ਗਠਜੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੀਹ 'ਤੇ ਲਿਆਉਣ ਲਈ ਇਸ ਗਠਜੋੜ ਦਾ ਹੋਣਾ ਬਹੁਤ ਜ਼ਰੂਰੀ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਹੋਵੇਗਾ BLACKOUT! ਅਚਾਨਕ ਵੱਜਣਗੇ ਸਾਇਰਨ, ਲੋਕਾਂ ਨੂੰ ਕੀਤੀ ਗਈ ਖ਼ਾਸ ਅਪੀਲ
ਫੂਲਕਾ ਨੇ ਇਸ ਦੀ ਸਾਰੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਅਸੀਂ ਪੰਜਾਬ 'ਚ ਸਰਕਾਰ ਬਣਾਵਾਂਗੇ ਅਤੇ ਪੰਜਾਬ ਨੂੰ ਉਸੇ ਤਰੱਕੀ 'ਤੇ ਲੈ ਕੇ ਜਾਵਾਂਗੇ, ਜਿੱਥੇ ਪੰਜਾਬ ਕਦੇ ਨੰਬਰ ਵਨ ਹੁੰਦਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਜਲੰਧਰ 'ਚ ਹੋਏ ਕਾਰੋਬਾਰੀ ਲੱਕੀ ਠਾਕੁਰ ਦੇ ਕਤਲ ਮਾਮਲੇ 3 ਮੁਲਜ਼ਮ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
NEXT STORY