ਚੰਡੀਗੜ੍ਹ: ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਨੂੰ ਨਵਾਂ ਪ੍ਰਧਾਨ ਅਤੇ ਜਨਰਲ ਸਕੱਤਰ ਮਿਲ ਗਿਆ ਹੈ। ਮਹੰਤ ਕਰਮਜੀਤ ਸਿੰਘ ਵੱਲੋਂ ਪ੍ਰਧਾਨਗੀ ਅਤੇ ਗੁਰਵਿੰਦਰ ਧਮੀਜਾ ਵੱਲੋਂ ਜਰਨਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ, ਜਿਸ ਮਗਰੋਂ ਇਹ ਦੋਵੇਂ ਅਹੁਦੇ ਖ਼ਾਲੀ ਹੋ ਗਏ ਸਨ। ਹੁਣ ਹਰਿਆਣਾ ਸਰਕਾਰ ਵੱਲੋਂ ਦੋਵੇਂ ਅਹੁਦਿਆਂ 'ਤੇ ਨਿਯੁਕਤੀ ਕੀਤੀ ਗਈ ਹੈ। ਹਰਿਆਣਾ ਸਰਕਾਰ ਦੇ ਵੱਲੋਂ ਹੁਕਮ ਜਾਰੀ ਕਰਕੇ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ ਦਾ ਅਤੇ ਰਮਨੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ 4 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਾਹ, ਤੁਰੰਤ ਪ੍ਰਭਾਵ ਨਾਲ ਕੀਤਾ ਬਰਖ਼ਾਸਤ
ਇਸ ਸਬੰਧੀ ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਜਾਰੀ ਪੱਤਰ ਵਿਚ ਲਿਖਿਆ ਗਿਆ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਕਮੇਟੀ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਭੁਪਿੰਦਰ ਸਿੰਘ ਨੂੰ ਕਮੇਟੀ ਦੇ ਪ੍ਰਧਾਨ ਅਤੇ ਐਗਜ਼ੀਕੀਉਟਿਵ ਮੈਂਬਰ ਰਮਨੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਜਾਂਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵਿਦੇਸ਼ ਤੋਂ ਹੋ ਰਹੀ ਤਸਕਰੀ ਵਿਰੁੱਧ DRI ਦੀ ਸਖ਼ਤੀ, 3 ਕਰੋੜ ਦੇ ਸੋਨੇ ਸਣੇ 3 ਗ੍ਰਿਫ਼ਤਾਰ
NEXT STORY