ਚੰਡੀਗੜ੍ਹ : ਪੂਰੀ ਤਰ੍ਹਾਂ ਕਰਜ਼ੇ 'ਚ ਡੁੱਬੇ ਪੰਜਾਬ ਦੇ ਕਿਸਾਨਾਂ ਨੂੰ ਲੈ ਕੇ ਹੁਣ ਹੋਸ਼ ਉਡਾ ਦੇਣ ਵਾਲੇ ਨਵੇਂ ਅੰਕੜੇ ਸਾਹਮਣੇ ਆਏ ਹਨ। ਪੰਜਾਬ ਦੇ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਨੇ ਰਿਕਾਰਡ ਤੋੜ ਦਿੱਤਾ ਹੈ। ਇਸ ਸਬੰਧੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਲੋਕ ਸਭਾ 'ਚ ਆਰ. ਬੀ. ਆਈ. ਦੀ ਇਕ ਰਿਪੋਰਟ ਪੇਸ਼ ਕੀਤੀ, ਜਿਸ 'ਚ ਇਸ ਗੱਲ ਦਾ ਖ਼ੁਲਾਸਾ ਹੋਇਆ ਹੈ। ਇਹ ਰਿਪੋਰਟ ਕਿਸਾਨਾਂ 'ਤੇ ਵਪਾਰਕ ਬੈਂਕ, ਖੇਤਰੀ ਗ੍ਰਾਮੀਣ ਬੈਂਕ ਅਤੇ ਸਹਿਕਾਰੀ ਬੈਂਕਾਂ ਦੇ ਕਰਜ਼ੇ ਨੂੰ ਲੈ ਕੇ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਲੱਖਾਂ ਲੋਕਾਂ ਲਈ ਬੇਹੱਦ ਬੁਰੀ ਖ਼ਬਰ, ਮਾਲਕਾਨਾ ਹੱਕ ਬਾਰੇ ਸਾਹਮਣੇ ਆਈ ਵੱਡੀ ਗੱਲ
ਇਸ ਦੇ ਮੁਤਾਬਕ ਪੰਜਾਬ ਦੇ 38.37 ਲੱਖ ਕਿਸਾਨ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ। ਇਨ੍ਹਾਂ 'ਤੇ ਵੱਖ-ਵੱਖ ਬੈਂਕਾਂ ਦਾ 1.04 ਲੱਖ ਕਰੋੜ ਦਾ ਕਰਜ਼ਾ ਹੈ। ਖ਼ਰਾਬ ਮਾਲੀ ਹਾਲਤ ਕਾਰਨ ਕਿਸਾਨ ਇਹ ਕਰਜ਼ਾ ਵਾਪਸ ਕਰਨ ਦੇ ਅਸਮਰੱਥ ਹਨ। 23.28 ਲੱਖ ਕਿਸਾਨਾਂ 'ਤੇ ਵਪਾਰਕ ਬੈਂਕਾਂ ਦਾ 85,460 ਕਰੋੜ ਰੁਪਏ ਦਾ ਕਰਜ਼ਾ ਹੈ, ਜਦੋਂ ਕਿ 11.94 ਲੱਖ ਕਿਸਾਨਾਂ 'ਤੇ ਸਹਿਕਾਰੀ ਬੈਂਕਾਂ ਦਾ 10,021 ਕਰੋੜ ਰੁਪਏ ਦਾ ਕਰਜ਼ਾ ਹੈ। ਇਸੇ ਤਰ੍ਹਾਂ 3.15 ਲੱਖ ਕਿਸਾਨਾਂ 'ਤੇ ਗ੍ਰਾਮਣੀ ਬੈਂਕਾਂ ਦਾ 8,583 ਕਰੋੜ ਰੁਪਏ ਦਾ ਕਰਜ਼ਾ ਹੈ, ਜਿਸ ਨੂੰ ਚੁਕਾਉਣ ਲਈ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਸਖ਼ਤ ਹੁਕਮ ਜਾਰੀ! ਪ੍ਰਿੰਸੀਪਲਾਂ ਨੂੰ ਲਾਜ਼ਮੀ ਕਰਨਾ ਪਵੇਗਾ ਇਹ ਕੰਮ
ਕੇਂਦਰ ਤੋਂ ਨਹੀਂ ਮਿਲੀ ਰਾਹਤ
ਕੇਂਦਰ ਦੇ ਨਾਲ ਹੀ ਸੂਬਾ ਸਰਕਾਰ ਦੇ ਸਾਹਮਣੇ ਵੀ ਕਿਸਾਨਾਂ 'ਤੇ ਕਰਜ਼ੇ ਦੇ ਬੋਝ ਨੂੰ ਘੱਟ ਕਰਨਾ ਸਭ ਤੋਂ ਵੱਡੀ ਚੁਣੌਤੀ ਹੈ। ਕੇਂਦਰ ਸਰਕਾਰ ਨੇ ਬਜਟ 'ਚ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੁੱਝ ਖ਼ਾਸ ਰਾਹਤ ਨਹੀਂ ਦਿੱਤੀ। ਹੁਣ ਕਿਸਾਨਾਂ ਨੂੰ ਪੰਜਾਬ ਦੇ ਬਜਟ ਤੋਂ ਹੀ ਆਸ ਹੈ ਕਿ ਸ਼ਾਇਦ ਉਨ੍ਹਾਂ ਦੇ ਬੋਝ ਨੂੰ ਸੂਬਾ ਸਰਕਾਰ ਕੁੱਝ ਘੱਟ ਕਰ ਦੇਵੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਘੱਟੋ-ਘੱਟ ਸਮਰਥਨ ਮੁੱਲ, ਕਰਜ਼ਾ ਮੁਆਫ਼ੀ ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਸਾਲ 13 ਫਰਵਰੀ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਅੰਦੋਲਨ ਦਾ ਇਕ ਸਾਲ ਪੂਰਾ ਹੋਣ ਵਾਲਾ ਹੈ ਪਰ ਅਜੇ ਤੱਕ ਇਸ ਦੇ ਖ਼ਤਮ ਹੋਣ ਦਾ ਰਾਹ ਸੌਖਾ ਨਹੀਂ ਲੱਗ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਹੋਟਲ 'ਚ ਚੱਲ ਰਿਹਾ ਸੀ 'ਗੰਦਾ' ਧੰਦਾ! ਉੱਪਰੋਂ ਜਾ ਪਹੁੰਚੇ ਨਿਹੰਗ ਸਿੰਘ, ਕੰਧਾਂ ਟੱਪ-ਟੱਪ ਭੱਜੇ ਮੁੰਡੇ ਕੁੜੀਆ
NEXT STORY