ਲੁਧਿਆਣਾ (ਅਨਿਲ) : ਨੈਸ਼ਨਲ ਹਾਈਵੇਅ 'ਤੇ ਸਥਿਤ ਦੇਸ਼ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਿਆਂ ਵਿਚੋਂ ਇਕ ਲਾਡੋਵਾਲ ਟੋਲ ਪਲਾਜ਼ਾ ਨੇ ਇਕ ਵਾਰ ਫਿਰ ਟੋਲ ਦਰਾਂ ਵਿਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਹ ਨਵੀਆਂ ਦਰਾਂ 31 ਮਾਰਚ ਦੀ ਅੱਧੀ ਰਾਤ 12 ਵਜੇ ਤੋਂ ਬਾਅਦ ਯਾਨੀ 1 ਅਪ੍ਰੈਲ ਤੋਂ ਲਾਗੂ ਹੋ ਜਾਣਗੀਆਂ, ਜਿਸ ਨਾਲ ਵਾਹਨ ਚਾਲਕਾਂ ਦੀ ਜੇਬ 'ਤੇ ਬੋਝ ਹੋਰ ਵਧੇਗਾ।
ਇਹ ਵੀ ਪੜ੍ਹੋ : ਕੇਂਦਰ ਵੱਲੋਂ ਪੰਜਾਬ ਲਈ ਵੱਡੀ ਰਾਹਤ, ਹਾਲਾਤ ਨੂੰ ਦੇਖਦਿਆਂ ਲਿਆ ਗਿਆ ਵੱਡਾ ਫ਼ੈਸਲਾ
ਟੋਲ ਪਲਾਜ਼ਾ ਦੇ ਮੈਨੇਜਰ ਵਿਪਿਨ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ (NHAI) ਦੇ ਹੁਕਮਾਂ ਅਨੁਸਾਰ ਟੋਲ ਫੀਸ ਵਿਚ 5 ਰੁਪਏ ਦਾ ਵਾਧਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲਾਡੋਵਾਲ ਟੋਲ ਪਲਾਜ਼ਾ ਆਪਣੀ ਉੱਚੀ ਟੋਲ ਫੀਸ ਕਾਰਨ ਹਮੇਸ਼ਾ ਸੁਰਖੀਆਂ ਵਿਚ ਰਹਿੰਦਾ ਹੈ। ਇੱਥੇ ਵਾਹਨ ਚਾਲਕਾਂ ਤੋਂ ਵਸੂਲੀ ਜਾਣ ਵਾਲੀ ਫੀਸ ਦੇਸ਼ ਦੇ ਕਿਸੇ ਵੀ ਹੋਰ ਟੋਲ ਪਲਾਜ਼ਾ ਦੇ ਮੁਕਾਬਲੇ ਸਭ ਤੋਂ ਵੱਧ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਸਮਾਨੀ ਚੜ੍ਹੇ ਇੱਟਾਂ ਦੇ ਭਾਅ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਆਹ ਵਾਲੇ ਦਿਨ ਇੰਤਜ਼ਾਰ ਕਰਦੀ ਰਹਿ ਗਈ ਲਾੜੀ, ਪਿਆਰ ਦੀਆਂ ਪੀਂਘਾਂ ਪਾਉਣ ਵਾਲਾ ਦੇ ਗਿਆ ਧੋਖਾ
NEXT STORY