ਤਰਨਤਾਰਨ (ਵਿਜੇ) : ਇੱਥੇ ਭਾਰਤ-ਪਾਕਿਸਤਾਨ ਸਰਹੱਦ 'ਤੇ ਬੀਤੀ ਰਾਤ ਭਾਰੀ ਗਿਣਤੀ 'ਚ ਹਥਿਆਰ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਭਾਰਤ-ਪਾਕਿਸਤਾਨ ਸਰਹੱਦ 'ਤੇ ਖੇਮਕਰਨ ਮਹਿੰਦੀਪੁਰ 'ਚ 101 ਬਟਾਲੀਅਨ ਕਾਊਂਟਰ ਇੰਟੈਲੀਜੈਂਸ ਅਤੇ ਪੰਜਾਬ ਪੁਲਸ ਨੇ ਸਾਂਝਾ ਆਪਰੇਸ਼ਨ ਚਲਾਇਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ DAP ਦੀ ਘਾਟ ਬਾਰੇ ਕਾਕਾ ਰਣਦੀਪ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ, ਸਾਹਮਣੇ ਰੱਖੀ ਇਹ ਮੰਗ
ਇਸ ਦੌਰਾਨ ਇੱਥੋਂ ਭਾਰੀ ਮਾਤਰਾ 'ਚ ਹਥਿਆਰ ਅਤੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ 22 ਪਿਸਤੌਲਾਂ, 44 ਪਿਸਤੌਲ ਮੈਗਜ਼ੀਨ, 7.63 ਐੱਮ. ਐੱਮ. 100 ਜ਼ਿੰਦਾ ਕਾਰਤੂਸ, ਇਕ ਪੈਕਟ ਹੈਰੋਇਨ ਬਰਾਮਦ ਕੀਤਾ ਹੈ। ਫਿਲਹਾਲ ਕਾਊਂਟਰ ਇੰਟੈਲੀਜੈਂਸ ਅਤੇ ਪੰਜਾਬ ਪੁਲਸ ਵੱਲੋਂ ਆਸ-ਪਾਸ ਦੇ ਪਿੰਡਾਂ ਸਮੇਤ ਮਹਿੰਦੀਪੁਰ ਖੇਮਕਰਨ 'ਚ ਸਰਚ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ 'ਡੇਂਗੂ' ਦਾ ਕਹਿਰ, ਮਰੀਜ਼ਾਂ ਲਈ ਬਣਾਉਣਾ ਪਿਆ ਸਪੈਸ਼ਲ ਵਾਰਡ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
'ਕੈਪਟਨ' ਵੱਲੋਂ ਨਵੀਂ ਪਾਰਟੀ ਦੇ ਐਲਾਨ 'ਤੇ ਵਿਰੋਧੀਆਂ ਨੇ ਕੱਸੇ ਤੰਜ, ਮੋਦੀ ਨਾਲ ਚੋਣ ਰੈਲੀ ਦੀ ਸੁਗਬੁਗਾਹਟ
NEXT STORY