ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਦੌਰਾਨ ਜ਼ਬਰਦਸਤ ਹੰਗਾਮਾ ਹੋ ਗਿਆ ਅਤੇ ਸਦਨ 'ਚੋਂ ਕਾਂਗਰਸ ਨੇ ਵਾਕਆਊਟ ਕਰ ਦਿੱਤਾ। ਸਦਨ ਅੰਦਰ ਵਿਰੋਧੀ ਧਿਰ ਵਲੋਂ ਸਰਕਾਰ ਨੂੰ ਨਸ਼ਿਆਂ, ਮਾਈਨਿੰਗ ਅਤੇ ਗੈਂਗਸਟਰਵਾਦ ਨੂੰ ਲੈ ਕੇ ਘੇਰਿਆ ਗਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਸਰਕਾਰ ਨੂੰ ਮਾਈਨਿੰਗ ਅਤੇ ਨਸ਼ਿਆਂ ਦੇ ਮੁੱਦੇ 'ਤੇ ਘੇਰਿਆ ਗਿਆ।
ਇਹ ਵੀ ਪੜ੍ਹੋ : 'ਬੀਬੀਆਂ ਨੂੰ ਪਹਿਲਾਂ ਕਿਉਂ ਨਹੀਂ ਦੱਸੀਆਂ ਸ਼ਰਤਾਂ?' ਸਾਬਕਾ ਮੰਤਰੀ ਆਸ਼ੂ ਦਾ 1000 ਰੁਪਏ ਬਾਰੇ CM ਮਾਨ 'ਤੇ ਵੱਡਾ ਤੰਜ
ਇਸ ਤੋਂ ਬਾਅਦ ਬੇਅਦਬੀ ਮਾਮਲਿਆਂ ਦਾ ਵੀ ਮੁੱਦਾ ਉੱਠਿਆ। ਇਸ 'ਤੇ ਬੋਲਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਵੈੱਲ 'ਚ ਕਾਂਗਰਸ ਵਲੋਂ 'ਆਪ' ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ : ਛੱਤਬੀੜ ਚਿੜੀਆਘਰ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼...
ਇਸ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਵਿਧਾਨ ਸਭਾ 'ਚੋਂ ਵਾਕਆਊਟ ਕਰ ਦਿੱਤਾ। ਕਾਂਗਰਸ ਵਲੋਂ ਇਹ ਵੀ ਦੋਸ਼ ਲਾਇਆ ਗਿਆ ਉਨ੍ਹਾਂ ਨੂੰ ਲੋਕਾਂ ਦੇ ਮੁੱਦਿਆਂ ਨੂੰ ਚੁੱਕਣ ਲਈ ਪੰਜਾਬ ਵਿਧਾਨ ਸਭਾ 'ਚ ਬੋਲਣ ਦਾ ਮੌਕਾ ਨਹੀਂ ਦਿੱਤਾ ਜਾਂਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟੀ-20 ਵਰਲਡ ਕੱਪ 'ਚ ਭਾਰਤ ਦੀ ਇਤਿਹਾਸਕ ਜਿੱਤ ’ਤੇ ਜਲੰਧਰ ਦੀਆਂ ਸੜਕਾਂ 'ਤੇ ਮਨਾਇਆ ਗਿਆ ਜਸ਼ਨ
NEXT STORY