ਚੰਡੀਗੜ੍ਹ (ਮਨਪ੍ਰੀਤ)- ਪੰਜਾਬ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਨੇ ਜਲੰਧਰ ਦੇ ਸਿਵਲ ਹਸਪਤਾਲ ’ਚ ਆਕਸੀਜਨ ਪਲਾਂਟ ’ਚ ਤਕਨੀਕੀ ਖਰਾਬੀ ਕਾਰਨ ਸਪਲਾਈ ਫੇਲ ਹੋਣ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਦੇ ਮਾਮਲੇ ’ਤੇ ਸਵੈ ਨੋਟਿਸ ਲਿਆ ਹੈ। ਕਮਿਸ਼ਨ ਦੇ ਚੇਅਰਪਰਸਨ ਜਸਟਿਸ ਸੰਤ ਪ੍ਰਕਾਸ਼ ਤੇ ਮੈਂਬਰ ਜਸਟਿਸ ਗੁਰਬੀਰ ਸਿੰਘ ਦੀ ਬੈਂਚ ਨੇ ਸਿਵਲ ਸਰਜਨ, ਜਲੰਧਰ ਤੇ ਪੰਜਾਬ ਦੇ ਡਾਇਰੈਕਟਰ ਹੈਲਥ ਸਰਿਵਸਿਜ਼ ਐਂਡ ਫੈਮਿਲੀ ਵੈੱਲਫੇਅਰ ਨੂੰ ਅਗਲੀ ਸੁਣਵਾਈ ਤੋਂ ਇਕ ਹਫ਼ਤਾ ਪਹਿਲਾਂ ਰਿਪੋਰਟ ਪੇਸ਼ ਕਰਨ ਲਈ ਨੋਟਿਸ ਜਾਰੀ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਬਦਲ ਸਕਦੇ ਨੇ ਸਿਆਸੀ ਸਮੀਕਰਨ
ਇਸੇ ਤਰ੍ਹਾਂ ਕਮਿਸ਼ਨ ਨੇ ਮਾਲੇਰਕੋਟਲਾ ਜੇਲ ’ਚ ਨੌਜਵਾਨ ਦੀ ਭੇਦਭਰੀ ਮੌਤ ਦੇ ਮਾਮਲੇ ’ਚ ਸਵੈ ਨੋਟਿਸ ਦੀ ਕਾਰਵਾਈ ਕੀਤੀ ਹੈ। ਕਮਿਸ਼ਨ ਦੇ ਬੁਲਾਰੇ ਰੋਹਿਤ ਚਤਰਥ ਨੇ ਦੱਸਿਆ ਕਿ ਦੋਵੇਂ ਮਾਮਲਿਆਂ ’ਚ ਸਬੰਧਤ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
160 ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਗ੍ਰਿਫ਼ਤਾਰ
NEXT STORY