ਜਲੰਧਰ/ਚੰਡੀਗੜ੍ਹ (ਅੰਕੁਰ)-ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਸ ਦੇ ਨਾਲ ਹੀ ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ ਕਾਂਗਰਸ ਅਤੇ ਭਾਜਪਾ ਦੇ ਸੈਂਕੜੇ ਆਗੂ ਅਤੇ ਵਰਕਰ ਆਪਣੀਆਂ ਪਾਰਟੀਆਂ ਛੱਡ ਕੇ ’ਆਪ’’ਚ ਸ਼ਾਮਲ ਹੋ ਗਏ। ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਲੱਡਾ ਨੇ ਸਾਥੀਆਂ ਸਮੇਤ 'ਆਪ' ਦਾ ਪੱਲਾ ਫੜ ਲਿਆ। ਹਰਜਿੰਦਰ ਸਿੰਘ ਲੱਡਾ ਨਾਲ ਭਾਜਪਾ ਆਗੂ ਸੁਮਿਤ ਹਾਂਡਾ, ਯਸ਼ ਵੋਹਰਾ, ਗਗਨ ਕੁਮਾਰ, ਪ੍ਰਵੀਨ ਚਾਵਲਾ, ਗੁਰਦਿਆਲ ਸਿੰਘ ਪ੍ਰੀਤ, ਬੀ. ਕੇ. ਮਨੀ, ਕਰਮ ਸਿੰਘ ਅਤੇ ਸੁਨੀਲ ਕੁਮਾਰ ਵੀਘਾ ‘ਆਪ’ਵਿਚ ਸ਼ਾਮਲ ਹੋਏ।
ਇਸ ਦੌਰਾਨ ਕਾਂਗਰਸ ਦੇ ਜਲੰਧਰ ਜ਼ਿਲਾ ਮੀਤ ਪ੍ਰਧਾਨ ਅਜੈ ਕੁਮਾਰ, ਬਲਾਕ ਜਨਰਲ ਸਕੱਤਰ ਰਣਜੀਤ ਸਿੰਘ ਲਾਡੀ, ਕਾਂਗਰਸੀ ਆਗੂ ਰਵਿੰਦਰ ਸਿੰਘ ਮੌਂਟੂ, ਕਿਮੀ ਕੇਸਰ, ਅਮਿਤ ਭਗਤ, ਪਰਮਪ੍ਰੀਤ ਸਿੰਘ, ਸ਼ਸ਼ੀ ਭਗਤ, ਨਰੇਸ਼ ਭਗਤ, ਰਜਿੰਦਰ ਭਗਤ, ਰਾਕੇਸ਼ ਭਗਤ ਨੇ ਵੀ ‘ਆਪ’ ਦਾ ਪੱਲਾ ਫੜ ਲਿਆ।
ਇਹ ਵੀ ਪੜ੍ਹੋ- ਜਲੰਧਰ 'ਚ ਪਰਿਵਾਰ ਸਮੇਤ ਸ਼ਿਫ਼ਟ ਹੋਏ ਮੁੱਖ ਮੰਤਰੀ ਭਗਵੰਤ ਮਾਨ, ਸਾਂਝੀਆਂ ਕੀਤੀਆਂ ਤਸਵੀਰਾਂ
ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਅਤੇ ’ਆਪ’ ਵਿਧਾਇਕ ਬਰਿੰਦਰ ਗੋਇਲ ਦੀ ਮੌਜੂਦਗੀ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ’ਤੇ ਸਾਰੇ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਡੱਟ ਕੇ ਖੜ੍ਹੇ ਹਨ। 2022 ਦੀਆਂ ਚੋਣਾਂ ਵਿਚ ਵੀ ਇਥੋਂ ਦੇ ਲੋਕਾਂ ਨੇ ‘ਆਪ’ ਦੇ ਉਮੀਦਵਾਰ ਨੂੰ ਜਿਤਾਇਆ ਸੀ ਪਰ ਉਸ ਦੀ ਧੋਖਾਧੜੀ ਕਾਰਨ ਇਥੇ ਮੁੜ ਚੋਣਾਂ ਦੀ ਲੋੜ ਪੈ ਗਈ ਹੈ ਪਰ ਮੈਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਇਥੋਂ ਦੇ ਲੋਕ ਭਾਰੀ ਬਹੁਮਤ ਨਾਲ ’ਆਪ’ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣਗੇ।
ਇਹ ਵੀ ਪੜ੍ਹੋ- ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਕਸਬਿਆਂ ਤੇ ਪਿੰਡਾਂ 'ਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਬਾਰਿਸ਼ ਨੇ ਗਰਮੀ ਤੋਂ ਲੋਕਾਂ ਨੂੰ ਦਿੱਤੀ ਰਾਹਤ, ਝੋਨੇ ਦੀ ਲਵਾਈ ਲਈ ਅਜੇ ਵੀ ਟਿਊਬਵੈੱਲਾਂ ’ਤੇ ਨਿਰਭਰ ਹਨ ਕਿਸਾਨ
NEXT STORY