ਫਗਵਾੜਾ (ਹਰਜੋਤ ਚਾਨਾ) : ਸੋਮਵਾਰ ਸਵੇਰੇ ਇਕ ਕਲਯੁਗੀ ਪਤੀ ਵਲੋਂ ਆਪਣੀ ਪਤਨੀ ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਜਨਾਨੀ ਦੀ ਪਛਾਣ ਰਣਜੀਤ ਕੌਰ (35) ਪਤਨੀ ਸੰਦੀਪ ਸਿੰਘ ਵਾਸੀ ਭਾਖੜੀਆਣਾ ਵਜੋਂ ਹੋਈ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕਾ ਦਾ ਪਤੀ ਸੰਦੀਪ ਸਿੰਘ ਨੇ ਅੱਜ ਸਵੇਰੇ 9.30 ਵਜੇ ਦੇ ਕਰੀਬ ਉਸ ਦੇ ਗਲੇ ’ਚ ਚੁੰਨੀ ਪਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਲਾਸ਼ ਨੂੰ ਬਾਥਰੂਮ ’ਚ ਸੁੱਟ ਦਿੱਤਾ।
ਇਹ ਵੀ ਪੜ੍ਹੋ : ਸਾਊਦੀ ਅਰਬ ਗਏ ਵਿਅਕਤੀ ਨਾਲ ਵਾਪਰਿਆ ਭਾਣਾ, ਪਰਿਵਾਰ ਨੂੰ ਮਿਲਣਾ ਵੀ ਨਾ ਹੋਇਆ ਨਸੀਬ
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾ ਨੇ ਆਪਣੇ ਬੱਚਿਆਂ ਨੂੰ ਇਕ ਕਮਰੇ ’ਚ ਬੰਦ ਕਰ ਦਿੱਤਾ ਸੀ ਜਿਸ ਨੂੰ ਮੌਕੇ ’ਤੇ ਰਾਵਲਪਿੰਡੀ ਥਾਣੇ ਦੇ ਐੱਸ.ਐੱਚ.ਓ ਮਨਜੀਤ ਸਿੰਘ ਨੇ ਪੁੱਜ ਕੇ ਬਾਹਰ ਕੱਢਿਆ। ਐੱਸ.ਪੀ. ਸਰਬਜੀਤ ਸਿੰਘ ਤੇ ਡੀ.ਐੱਸ.ਪੀ. ਪਰਮਜੀਤ ਸਿੰਘ ਨੇ ਦੱਸਿਆ ਕਿ ਕਾਤਲ ਪਤੀ ਨੇ ਖੁਦ ਹੀ 112 ’ਤੇ ਫ਼ੋਨ ਕਰਕੇ ਪੁਲਸ ਨੂੰ ਜਾਣਕਾਰੀ ਦਿੱਤੀ। ਫ਼ਿਲਹਾਲ ਪੁਲਸ ਨੇ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਲਾਕਡਾਊਨ ਦੌਰਾਨ ਪਠਾਨਕੋਟ ’ਚ ਵੱਡੀ ਵਾਰਦਾਤ, ਗੈਂਗਸਟਰਾਂ ਨੇ ਨਾਕੇ ’ਤੇ ਥਾਣਾ ਮੁਖੀ ’ਤੇ ਚਲਾਈਆਂ ਗੋਲ਼ੀਆਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕਿਸਾਨੀ ਸੰਘਰਸ਼ ’ਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਕੈਬਨਿਟ ਮੰਤਰੀ ਸਿੰਗਲਾ ਨੇ ਦਿੱਤਾ 5 ਲੱਖ ਦਾ ਚੈਕ
NEXT STORY