ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ਜ਼ਿਲ੍ਹੇ ’ਚ ਪਤੀ-ਪਤਨੀ ਦਰਮਿਆਨ ਚੱਲ ਰਹੇ ਵਿਵਾਦ ਤੋਂ ਪ੍ਰੇਸ਼ਾਨ ਇਕ ਪਤੀ ਵਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ ਥਾਣਾ ਕੱਥੂਨੰਗਲ ਦੀ ਪੁਲਸ ਨੇ ਮ੍ਰਿਤਕ ਦੀ ਪਤਨੀ ਪਰਮਪ੍ਰੀਤ ਕੌਰ, ਰਨਮਜੀਤ ਕੌਰ ਅਤੇ ਗੁਰਜੀਤ ਸਿੰਘ ਵਿਰੁੱਧ ਮਰਨ ’ਤੇ ਮਜਬੂਰ ਕੀਤੇ ਜਾਣ ਦਾ ਕੇਸ ਦਰਜ ਕੀਤਾ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਜਸਪਾਲ ਸਿੰਘ ਨੇ ਦੱਸਿਆ ਕਿ ਉਸ ਦੇ ਮੁੰਡੇ ਲਵਪ੍ਰੀਤ ਸਿੰਘ ਦਾ ਵਿਆਹ ਨਵੰਬਰ 2020 ’ਚ ਉਕਤ ਮੁਲਜ਼ਮ ਪਰਮਪ੍ਰੀਤ ਕੌਰ ਨਾਲ ਹੋਇਆ ਸੀ। ਵਿਆਹ ਦੇ ਬਾਅਦ ਹੀ ਉਸ ਦੀ ਨੂੰਹ ਅਤੇ ਮੁੰਡੇ ’ਚ ਝਗੜਾ ਰਹਿਣ ਲੱਗਾ। ਵਿਆਹ ਦੇ ਕੁਝ ਮਹੀਨੇ ਬਾਅਦ ਉਸ ਦੀ ਨੂੰਹ ਘਰ ਛੱਡ ਕੇ ਪੇਕੇ ਚੱਲੀ ਗਈ। ਉਸਦੇ ਭਤੀਜੇ ਸਨਮਪ੍ਰੀਤ ਸਿੰਘ ਨੇ ਉਸਨੂੰ ਫੋਨ ’ਤੇ ਸੂਚਨਾ ਦਿੱਤੀ ਕਿ ਲਵਪ੍ਰੀਤ ਸਿੰਘ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਫਿਰ ਠੀਕ ਹੋਣ ਦੇ ਬਾਅਦ ਉਸ ਨੂੰ ਘਰ ਲਿਆਇਆ ਗਿਆ ਅਤੇ 3 ਦਿਨ ਬਾਅਦ ਫਿਰ ਤੋਂ ਉਸ ਨੂੰ ਸਾਹ ਲੈਣ ’ਚ ਤਕਲੀਫ ਹੋਣ ਲੱਗੀ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਮੁੜ ਦਾਗ਼ਦਾਰ ਹੋਈ ਖਾਕੀ : ASI ਨੇ 6.68 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡੇ ਅਫੀਮ ਸਮੱਗਲਰ
ਇਸ ਦੌਰਾਨ ਹਸਪਤਾਲ ’ਚ ਉਸ ਦੀ ਮੌਤ ਹੋ ਗਈ। ਲਵਪ੍ਰੀਤ ਸਿੰਘ ਦਾ ਲਿਖਿਆ ਹੋਇਆ ਸੁਸਾਈਡ ਨੋਟ ਮਿਲਿਆ ਜਿਸ ’ਚ ਉਸ ਨੇ ਆਪਣੀ ਮੌਤ ਦਾ ਜ਼ਿੰਮੇਦਾਰ ਉਕਤ ਮੁਲਜ਼ਮਾਂ ਨੂੰ ਠਹਿਰਾਇਆ ਸੀ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
CM ਚੰਨੀ ਨਾਲ ਮੀਟਿੰਗ ਕਰਨ ਪੁੱਜੇ ਕਿਸਾਨਾਂ ਦਾ ਸਕਿਓਰਿਟੀ ਨਾਲ ਵਿਵਾਦ, ਮੁੱਖ ਮੰਤਰੀ ਨੇ ਖ਼ੁਦ ਮਨਾਇਆ (ਤਸਵੀਰਾਂ)
NEXT STORY