ਭੁਨਰਹੇੜੀ (ਨੌਗਾਵਾਂ) : ਪੁਲਸ ਚੌਕੀ ਭੁਨਰਹੇੜੀ ਅਧੀਨ ਪਿੰਡ ਉੱਪਲੀ ਦੇ ਇੱਕ ਜੋੜੇ ਨਾਲ ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਵੱਜਣ ਦਾ ਸਮਾਚਾਰ ਮਿਲਿਆ ਹੈ, ਜਿਸ ’ਤੇ ਪੁਲਸ ਨੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲਸ ਚੋਕੀ ਭੁਨਰਹੇੜੇ ਦੇ ਇੰਚਾਰਜ ਸਹਾਇਕ ਥਾਣੇਦਾਰ ਚੈਨ ਸੁੱਖ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਪਿੰਡ ਉੱਪਲੀ ਦੇ ਸਤਨਾਮ ਸਿੰਘ ਪੁੱਤਰ ਨਿਧਾਨ ਸਿੰਘ ਨੇ ਜਾਣਕਾਰੀ ਦਿੱਤੀ ਸੀ ਕਿ ਜਸਵੀਰ ਕੌਰ ਪਤਨੀ ਬਲਜੀਤ ਸਿੰਘ ਵਾਸੀ ਜਮਾਲਪੁਰ ਲੁਧਿਆਣਾ ਅਤੇ ਜੈਦੀਪ ਭੰਡਾਰੀ ਮਾਲਕ ਸਟੱਡੀ ਫਰੈਗਨ ਕੰਸਲਟੈਂਟ ਅਮਰ ਟੈਕਸ ਮਾਰਕੀਟ ਚੰਡੀਗੜ੍ਹ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ ਕਿ ਇਨ੍ਹਾਂ ਦੋਵਾਂ ਕਥਿਤ ਦੋਸ਼ੀਆਂ ਨੇ ਉਸ ਨੂੰ ਅਤੇ ਉਸ ਦੀ ਪਤਨੀ ਨੂੰ ਵਿਦੇਸ਼ ਭੇਜਣ ਲਈ 20 ਲੱਖ ਰੁਪਏ ਲਏ ਸਨ ਪਰ ਬਾਅਦ ਵਿਚ ਇਨ੍ਹਾਂ ਮੈਨੂੰ ਤੇ ਮੇਰੀ ਪਤਨੀ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਕਰਕੇ ਪੁਲਸ ਨੇ ਇਨ੍ਹਾਂ ਦੋਹਾਂ ਵਿਰੁੱਧ ਧਾਰਾ 420 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਭਾਰਤੀ ਸਰਹੱਦ ’ਚ ਦਾਖ਼ਲ ਹੋਏ ਪਾਕਿਸਤਾਨੀ ਨਾਬਾਲਗ ਲੜਕੇ ਨੂੰ BSF ਨੇ ਕੀਤਾ ਕਾਬੂ
NEXT STORY