ਤਲਵੰਡੀ ਸਾਬੋ (ਮੁਨੀਸ਼) : ਤਲਵੰਡੀ ਸਾਬੋ ਦੇ ਰੋਡੀ ਰੋਡ 'ਤੇ ਇਕ ਮੋਟਰਸਾਈਕਲ ਦੇ ਖੰਭੇ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਮੋਟਰਸਾਈਕਲ 'ਤੇ ਪਿੱਛੇ ਬੈਠੀ ਉਸ ਦੀ ਪਤਨੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਪਿੰਡ ਗਿਆਨਾ ਅਤੇ ਜ਼ਖਮੀ ਸੁਖਪਾਲ ਕੌਰ ਦੇ ਰੂਪ 'ਚ ਹੋਈ ਹੈ। ਮ੍ਰਿਤਕ ਆਪਣੀ ਪਤਨੀ ਦੇ ਨਾਲ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਿਹਾ ਸੀ। ਜਿਵੇਂ ਹੀ ਉਹ ਰੋਡੀ ਰੋਡ ਨੇੜੇ ਪਹੁੰਚਿਆ ਤਾਂ ਉਸ ਦੀ ਖੰਭੇ ਨਾਲ ਟੱਕਰ ਹੋ ਗਈ। ਸਿੱਟੇ ਵਜੋਂ ਕੁਲਦੀਪ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਪਤਨੀ ਸੁਖਪਾਲ ਕੌਰ ਗਭੀਰ ਰੂਪ 'ਚ ਜ਼ਖਮੀ ਹੋ ਗਈ ਜਿਸ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਦੀਵਾਲੀ ਵਾਲੀ ਰਾਤ ਘਰ 'ਚ ਛਾਇਆ ਮਾਤਮ, ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ
NEXT STORY