ਮੋਗਾ (ਆਜ਼ਾਦ) : ਥਾਣਾ ਮਹਿਣਾ ਅਧੀਨ ਪੈਂਦੇ ਪਿੰਡ ਮਹਿਰੋਂ ਨਿਵਾਸੀ ਜਗਮੋਹਨ ਸਿੰਘ ਨੇ ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਪਿੰਡ ਕੁਤਬਾ ਨਿਵਾਸੀ ਪਤੀ-ਪਤਨੀ ’ਤੇ ਉਸਦੇ 2 ਲੱਖ 52 ਹਜ਼ਾਰ ਰੁਪਏ ਹੜੱਪਣ ਦਾ ਦੋਸ਼ ਲਗਾਇਆ ਹੈ। ਪੁਲਸ ਨੇ ਜਾਂਚ ਤੋਂ ਬਾਅਦ ਕਥਿਤ ਦੋਸ਼ੀਆਂ ਰਜਵੰਤ ਕੌਰ ਅਤੇ ਉਸਦੇ ਪਤੀ ਸੁਰਜੀਤ ਸਿੰਘ ਨਿਵਾਸੀ ਪਿੰਡ ਕੁਤਬਾ ਜ਼ਿਲ੍ਹਾ ਬਰਨਾਲਾ ਖ਼ਿਲਾਫ ਥਾਣਾ ਮਹਿਣਾ ਵਿਚ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਸੰਤੋਖ ਸਿੰਘ ਕਰ ਰਹੇ ਹਨ। ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਪੀੜਤ ਨੇ ਕਿਹਾ ਕਿ ਦੋਸ਼ੀਆਂ ਨੇ ਉਸ ਕੋਲੋਂ ਫਰਵਰੀ 2021 ਵਿਚ 2 ਲੱਖ 52 ਹਜ਼ਾਰ ਰੁਪਏ ਉਧਾਰ ਲਏ ਸਨ ਅਤੇ ਜਲਦੀ ਹੀ ਪੈਸੇ ਵਾਪਸ ਕਰਨ ਦਾ ਭਰੋਸਾ ਦਿੱਤਾ ਸੀ।
ਉਕਤ ਨੇ ਕਿਹਾ ਕਿ ਮੈਂ ਕਈ ਵਾਰ ਉਨ੍ਹਾਂ ਕੋਲੋਂ ਆਪਣੇ ਪੈਸੇ ਵਾਪਸ ਮੰਗੇ ਤਾਂ ਉਨ੍ਹਾਂ ਨੇ ਪੈਸੇ ਦੇਣ ਤੋਂ ਇਨਕਾਰ ਕਰਦਿਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ’ਤੇ ਅਸੀਂ ਪੰਚਾਇਤੀ ਤੌਰ ’ਤੇ ਵੀ ਉਨ੍ਹਾਂ ਨਾਲ ਗੱਲਬਾਤ ਕਰਨ ਦਾ ਯਤਨ ਕੀਤਾ ਪਰ ਉਨ੍ਹਾਂ ਨੇ ਕੋਈ ਗੱਲ ਨਾ ਸੁਣੀ। ਪੁਲਸ ਵੱਲੋਂ ਜ਼ਿਲ੍ਹਾ ਪੁਲਸ ਮੁਖੀ ਮੋਗਾ ਦੇ ਹੁਕਮਾਂ ’ਤੇ ਇਸ ਦੀ ਜਾਂਚ ਤੋਂ ਬਾਅਦ ਸ਼ਿਕਾਇਤਕਰਤਾ ਦੇ ਦੋਸ਼ ਸਹੀ ਪਾਏ ਜਾਣ ’ਤੇ ਉਕਤ ਮਾਮਲਾ ਦਰਜ ਕੀਤਾ ਗਿਆ ਹੈ, ਗ੍ਰਿਫਤਾਰੀ ਅਜੇ ਬਾਕੀ ਹੈ।
ਲੁਧਿਆਣਾ ਜ਼ਿਲ੍ਹੇ 'ਚ ਸਵਾਈਨ ਫਲੂ ਦੇ 3 ਪਾਜ਼ੇਟਿਵ ਮਰੀਜ਼ ਆਏ ਸਾਹਮਣੇ, ਡੇਂਗੂ ਦੇ 6 ਮਰੀਜ਼ਾਂ ਦੀ ਪੁਸ਼ਟੀ
NEXT STORY