ਬਾਬਾ ਬਕਾਲਾ ਸਾਹਿਬ (ਰਾਕੇਸ਼/ਕੰਗ) : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਜ਼ਿਲਾ ਅੰਮ੍ਰਿਤਸਰ ਦੇ ਨਾਲ-ਨਾਲ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਕਈ ਪਿੰਡਾਂ ਨੂੰ ਵੀ ਕੋਰੋਨਾ ਨੇ ਆਪਣੀ ਲਪੇਟ 'ਚ ਲੈ ਲਿਆ ਹੈ। ਸਬ-ਡਵੀਜਨ ਬਾਬਾ ਬਕਾਲਾ ਸਾਹਿਬ ਦੇ ਕਈ ਪਿੰਡਾਂ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਜੋ ਕਿ ਹੁਣ ਤੱਕ 14 ਸੀ, ਉਸ ਤੋਂ ਬਾਅਦ ਦੇਰ ਸ਼ਾਮ ਮਿਲੀ ਸੂਚਨਾ ਮੁਤਾਬਕ ਰਈਆ ਨਜ਼ਦੀਕੀ ਪਿੰਡ ਚੀਮਾਬਾਠ 'ਚੋਂ ਵੀ ਪਤੀ-ਪਤਨੀ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਉਕਤ ਪਤੀ-ਪਤਨੀ ਬੀਤੀ 27 ਅਪ੍ਰੈਲ ਨੂੰ ਸ਼੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਸਨ। ਹੁਣ ਤੱਕ ਇਸ ਖੇਤਰ ਦੇ 16 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ ► ਗੁਰੂਹਰਸਹਾਏ 'ਚ 'ਕੋਰੋਨਾ' ਨੇ ਦਿੱਤੀ ਦਸਤਕ, 6 ਲੋਕਾਂ ਦੀ 'ਕੋਰੋਨਾ' ਰਿਪੋਰਟ ਪਾਜ਼ੇਟਿਵ
9 ਪਰਿਵਾਰਕ ਮੈਂਬਰਾਂ ਸਮੇਤ 14 ਦੀ ਰਿਪੋਰਟ ਆਈ ਪਾਜ਼ੇਟਿਵ
ਪ੍ਰਾਪਤ ਜਾਣਕਾਰੀ ਅਨੁਸਾਰ ਬਾਬਾ ਬਕਾਲਾ ਸਾਹਿਬ ਤਹਿਸੀਲ ਦੇ ਪਿੰਡ ਧਰਦਿਓ ਵਿਖੇ ਇਕ ਹੀ ਪਰਿਵਾਰ ਦੇ 9 ਮੈਂਬਰਾਂ ਜਿਨ੍ਹਾਂ 'ਚ ਇਕ ਛੋਟਾ ਬੱਚਾ ਵੀ ਸ਼ਾਮਿਲ ਹੈ, ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਕਾਰਨ ਨਜ਼ਦੀਕੀ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਯਾਦ ਰਹੇ ਕਿ ਇਸ ਤੋਂ ਪਹਿਲਾਂ ਨਜ਼ਦੀਕੀ ਪਿੰਡ ਗਗੜਭਾਣਾ, ਦਾਊਦ, ਜੰਬੋਵਾਲ ਤੇ ਠੱਠੀਆ (ਵਡਾਲਾ-ਬਾਬਾ ਬਕਾਲਾ ਰੋਡ) ਆਦਿ ਪਿੰਡਾਂ ਤੋਂ ਵੀ ਕੋਰੋਨਾ ਪਾਜ਼ੇਟਿਵ ਦੇ ਮਰੀਜ਼ ਪਾਏ ਜਾਣ 'ਤੇ ਉਨ੍ਹਾਂ ਦੀ ਕੁੱਲ ਗਿਣਤੀ 14 ਤੱਕ ਪੁੱਜ ਗਈ ਹੈ, ਜਦਕਿ ਕਈਆਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ। ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਹਿਤਿਆਤ ਵਰਤਣ ਦੇ ਨਾਲ-ਨਾਲ ਪ੍ਰਸ਼ਾਸ਼ਨ ਦਾ ਸਾਥ ਦਿੰਦਿਆਂ ਉਨ੍ਹਾਂ ਨੂੰ ਸਹੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ ► ਫਿਰੋਜ਼ਪੁਰ 'ਚ 4 ਹੋਰ ਕੋਰੋਨਾ ਕੇਸ ਪਾਜ਼ੇਟਿਵ ਮਿਲਣ 'ਤੇ ਅੰਕੜਾ ਪੁੱਜਿਆ 16 ਤੱਕ
ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 652 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 652 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 200 ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 105, ਮੋਹਾਲੀ 'ਚ 92, ਪਟਿਆਲਾ 'ਚ 89, ਅੰਮ੍ਰਿਤਸਰ 'ਚ 113, ਲੁਧਿਆਣਾ 'ਚ 90, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 23, ਤਰਨਾਰਨ 15, ਮਾਨਸਾ 'ਚ 13, ਕਪੂਰਥਲਾ 12, ਹੁਸ਼ਿਆਰਪੁਰ 'ਚ 11, ਫਰੀਦਕੋਟ 6, ਸੰਗਰੂਰ 'ਚ 7 ਕੇਸ, ਮੁਕਤਸਰ ਅਤੇ ਗਰਦਾਸਪੁਰ 'ਚ 4-4 ਕੇਸ, ਮੋਗਾ 'ਚ 5, ਬਰਨਾਲਾ 'ਚ 2, ਫਤਿਹਗੜ੍ਹ ਸਾਹਿਬ 'ਚ 3, ਜਲਾਲਾਬਾਦ 4, ਬਠਿੰਡਾ 'ਚ 2, ਰੋਪੜ 'ਚ 5, ਫਿਰੋਜ਼ਪੁਰ 'ਚ 16 ਅਤੇ ਗੁਰੂਹਰਸਹਾਏ 'ਚ 6 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ ਸਰਕਾਰ ਨੇ ਵਧਾਈਆਂ ਮਜ਼ਦੂਰੀ ਦੀਆਂ ਘੱਟੋ-ਘੱਟ ਦਰਾਂ
NEXT STORY