ਦੇਵੀਗੜ੍ਹ (ਨੌਗਾਵਾਂ) : ਥਾਣਾ ਜੁਲਕਾਂ ਅਧੀਨ ਪਿੰਡ ਜੁਲਕਾਂ ਦੇ ਪਤੀ-ਪਤਨੀ ਵੱਲੋਂ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਉਸ ਨਾਲ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਰੁੱਧ ਥਾਣਾ ਜੁਲਕਾਂ ਦੀ ਪੁਲਸ ਨੇ ਧੋਖਾਦੇਹੀ ਦਾ ਪਰਚਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਜੁਲਕਾਂ ਦੀ ਪੁਲਸ ਕੋਲ ਪ੍ਰਸ਼ਾਂਤ ਕੁਮਾਰ ਪੁੱਤਰ ਸਤੀਸ਼ ਕੁਮਾਰ ਵਾਸੀ ਗਲੀ ਨੰਬਰ 5, ਮਾਲ ਕਾਲੋਨੀ, ਸੰਗਰੂਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਪਿੰਡ ਜੁਲਕਾਂ ਦੇ ਰਾਜਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਅਤੇ ਉਸ ਦੀ ਪਤਨੀ ਗੁਰਪ੍ਰੀਤ ਕੌਰ ਨੇ ਉਸ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 15 ਲੱਖ ਰੁਪਏ ਲੈ ਲਏ।
ਉਕਤ ਨੇ ਕਿਹਾ ਕਿ ਦੋਵਾਂ ਨੇ ਉਸ ਤੋਂ ਪੈਸੇ ਤਾਂ ਲੈ ਲਏ ਪਰ ਬਾਅਦ ’ਚ ਉਸ ਨੂੰ ਨਾ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਜਾਂਚ ਪੜਤਾਲ ਤੋਂ ਬਾਅਦ ਥਾਣਾ ਜੁਲਕਾਂ ਦੀ ਪੁਲਸ ਨੇ ਰਾਜਿੰਦਰ ਸਿੰਘ ਤੇ ਉਸ ਦੀ ਪਤਨੀ ਗੁਰਪ੍ਰੀਤ ਕੌਰ ਵਿਰੁੱਧ ਧੋਖਾਦੇਹੀ ਦਾ ਕੇਸ ਦਰਜ ਕਰ ਲਿਆ ਹੈ।
ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ਾਂ ਤਹਿਤ 3 ਕਿਸਾਨਾਂ ਖਿਲਾਫ ਕੇਸ ਦਰਜ
NEXT STORY