ਤਲਵੰਡੀ ਭਾਈ (ਗੁਲਾਟੀ) : ਪਿੰਡ ਹਰਾਜ 'ਚ ਘਰੇਲੂ ਕਲੇਸ਼ ਦੇ ਚੱਲਦਿਆਂ ਇਕ ਪਤੀ ਨੇ ਗਲਾ ਘੁੱਟ ਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਤਲਵੰਡੀ ਭਾਈ ਪੁਲਸ ਥਾਣੇ ਦੇ ਐੱਸ.ਐੱਚ.ਓ ਬਲਰਾਜ ਸਿੰਘ ਅਤੇ ਮਾਮਲੇ ਦੇ ਜਾਂਚ ਅਧਿਕਾਰੀ ਲਖਵੀਰ ਸਿੰਘ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਗਿੰਦਰ ਸਿੰਘ ਵਾਸੀ ਮਹਿਣਾ, ਜ਼ਿਲਾ ਮੋਗਾ ਨੇ ਪੁਲਸ ਨੂੰ ਦੱਸਿਆ ਕਿ ਉਸਦੀ ਭੈਣ ਪਰਮਜੀਤ ਕੌਰ ਦਾ ਵਿਆਹ 18-19 ਸਾਲ ਪਹਿਲਾ ਜਗਸੀਰ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਹਰਾਜ ਨਾਲ ਹੋਇਆ ਸੀ। ਕੁੱਝ ਸਮੇਂ ਤੋਂ ਦੋਹਾਂ ਦਾ ਘਰੇਲੂ ਕਲੇਸ਼ ਚੱਲਦਾ ਰਿਹਾ ਸੀ, ਇਨ੍ਹਾਂ ਨੂੰ ਕਈ ਵਾਰ ਸਮਝਾਇਆ ਵੀ ਗਿਆ ਪਰੰਤੂ ਉਹ ਮੇਰੀ ਭੈਣ ਨਾਲ ਕੁੱਟਮਾਰ ਕਰਦਾ ਰਿਹਾ।
ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਖਬਰ ਨੇ ਘਰ 'ਚ ਪਵਾਏ ਵੈਣ, ਇਕਲੌਤੇ ਪੁੱਤ ਨਾਲ ਵਾਪਰ ਗਈ ਅਣਹੋਣੀ
ਉਕਤ ਨੇ ਦੱਸਿਆ ਕਿ ਅੱਜ ਦੁਪਹਿਰ ਉਸ ਵੱਲੋਂ ਮੇਰੀ ਭੈਣ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਪੁਲਸ ਮੁਤਾਬਕ ਮ੍ਰਿਤਕ ਪਰਮਜੀਤ ਕੌਰ ਦੇ ਭਰਾ ਬਲਵੀਰ ਸਿੰਘ ਪੁੱਤਰ ਗਿੰਦਰ ਸਿੰਘ ਵਾਸੀ ਪਿੰਡ ਮਹਿਣਾ ਜ਼ਿਲ੍ਹਾ ਮੋਗਾ ਦੇ ਬਿਆਨਾਂ 'ਤੇ ਦੋਸ਼ੀ ਜਗਸੀਰ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਹਰਾਜ ਖ਼ਿਲਾਫ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਫਿਰੋਜ਼ਪੁਰ ਭੇਜਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬੀ ਬੰਦੇ ਦੀ ਹੋਈ ਬੱਲੇ-ਬੱਲੇ! 50 ਰੁਪਏ ਨਾਲ ਜਿੱਤ ਲਏ 21 ਲੱਖ ਰੁਪਏ
NEXT STORY