ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫ਼ਾਜ਼ਿਲਕਾ ਦੇ ਦੋ ਨੇਤਰਹੀਣ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੀਤਾ ਜੋ ਕਿ ਪੂਰੀ ਤਰ੍ਹਾਂ ਨਾਲ ਸਫ਼ਲ ਰਿਹਾ। ਕੈਬਿਨੇਟ ਮੰਤਰੀ ਅੱਜ ਇਨ੍ਹਾਂ ਦੋਹਾਂ ਦਾ ਹਾਲ-ਚਾਲ ਪੁੱਛਣ ਲਈ ਆਏ ਸਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਰਜ ਅਤੇ ਕਵਿਤਾ ਦੋਵੇਂ ਪਤੀ-ਪਤਨੀ ਪਿੰਡ ਲੱਧੂਵਾਲਾ ਫਾਜ਼ਿਲਕਾ ਤੋਂ ਇਕ ਸਾਲ ਤੋਂ ਚਿੱਟੇ ਮੋਤੀਏ ਕਰਕੇ ਅੱਖਾਂ ਦੀ ਰੌਸ਼ਨੀ ਗਵਾ ਚੁੱਕੇ ਸਨ। ਇਹ ਲੋਕ ਗਰੀਬੀ ਕਰਕੇ ਅਣਗੌਲੇ ਰਹਿ ਗਏ ਸਨ ਇਨ੍ਹਾਂ ਮਰੀਜ਼ਾਂ ਨੂੰ ਇਕ ਸੰਸਥਾ ਵਲੋਂ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਪਤੀ-ਪਤਨੀ ਦਾ ਇਕ ਮਹੀਨੇ ਪਹਿਲਾਂ ਅੱਖਾਂ ਦਾ ਆਪ੍ਰੇਸ਼ਨ ਕੀਤਾ ਸੀ ਜੋ ਕਿ ਪੂਰੀ ਤਰ੍ਹਾਂ ਕਾਮਯਾਬ ਰਿਹਾ ਅਤੇ ਇਹ ਦੰਪਤੀ ਜ਼ਿੰਦਗੀ ਦੇ ਰੰਗ ਦੇਖਣਯੋਗ ਹੋ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੇਪਰਾਂ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਰਜ ਅਤੇ ਕਵਿਤਾ ਅੱਜ ਆਪ ਚੱਲ ਕੇ ਆਪਣੀ ਦੂਜੀ ਅੱਖ ਦੇ ਆਪ੍ਰੇਸ਼ਨ ਲਈ ਆਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਦਾ ਦੂਜੀ ਅੱਖ ਦਾ ਆਪ੍ਰੇਸ਼ਨ ਕੀਤਾ ਗਿਆ ਹੈ ਜੋ ਕਿ ਸਫਲਤਾ ਪੂਰਵਕ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਜ਼ਿੰਦਗੀ ਵਿਚ ਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਵਿਅਕਤੀ ਹੁਣ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਸਮਾਜ ਨੂੰ ਵੇਖ ਸਕਦੇ ਹਨ ਅਤੇ ਆਪਣਾ ਚੰਗਾ ਜੀਵਨ ਜਿਉਣ ਦੇ ਕਾਬਲ ਹੋ ਗਏ ਹਨ। ਇਸ ਮੌਕੇ ਸ੍ਰੀ ਗੁਰੂ ਨਾਨਕ ਸਾਹਿਬ ਸਰਬ ਸਾਂਝਾ ਮੋਦੀਖਾਨਾ ਸਮਾਜ ਦੇ ਉੱਘੇ ਵਿਅਕਤੀਆਂ ਤੋਂ ਇਲਾਵਾ ਹੋਰ ਸਮਾਜ ਸੇਵਕ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਗਰੀਬਾਂ ਨੂੰ ਦਿੱਤੀ ਜਾਣ ਵਾਲੀ ਕਣਕ ਯੋਜਨਾ ’ਚ ਲੱਗਾ ਭਾਰੀ ਕੱਟ, ਪੰਜਾਬ ’ਚ ਮਚੀ ਹਾਹਾਕਾਰ
ਦਿੱਲੀ ਤੋਂ ਜਲੰਧਰ ਧੀ ਦਾ ਵਿਆਹ ਕਰਨ ਲਈ ਆਇਆ ਸੀ ਪਰਿਵਾਰ, BSF ਚੌਂਕ ਨੇੜੇ ਹੋਇਆ ਉਹ ਜੋ ਸੋਚਿਆ ਨਾ ਸੀ
NEXT STORY