ਬਠਿੰਡਾ (ਵਿਜੈ ਵਰਮਾ) : ਬਠਿੰਡਾ ਜ਼ਿਲ੍ਹੇ ਦੇ ਥਾਣਾ ਸੰਗਤ ਅਧੀਨ ਪੈਂਦੇ ਪਿੰਡ ਜੱਸੀ ਬਾਗ ਵਾਲੀ ਵਿਚ ਵੀਰਵਾਰ ਦੁਪਹਿਰ ਇਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇਕ ਪਤੀ ਨੇ ਕਥਿਤ ਤੌਰ 'ਤੇ ਪਤਨੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪਤੀ-ਪਤਨੀ ਵਿਚਕਾਰ ਲੰਬੇ ਸਮੇਂ ਤੋਂ ਘਰੇਲੂ ਕਲੇਸ਼ ਚੱਲ ਰਿਹਾ ਸੀ ਅਤੇ ਦੋਸ਼ੀ ਆਪਣੀ ਪਤਨੀ 'ਤੇ ਸ਼ੱਕ ਕਰਦਾ ਸੀ। ਦਿਨ-ਦਿਹਾੜੇ ਹੋਈ ਇਸ ਸਨਸਨੀਖੇਜ਼ ਘਟਨਾ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਛਾਣ ਗੁਰਮੀਤ ਕੌਰ (35) ਵਜੋਂ ਹੋਈ ਹੈ, ਜੋ ਪਿੰਡ ਜੱਸੀ ਬਾਗ ਵਾਲੀ ਦੀ ਰਹਿਣ ਵਾਲੀ ਸੀ। ਗੁਰਮੀਤ ਕੌਰ ਵੀਰਵਾਰ ਦੁਪਹਿਰ ਪਿੰਡ ਦੀ ਇਕ ਕਿਰਿਆਨੇ ਦੀ ਦੁਕਾਨ ਤੋਂ ਸਮਾਨ ਖਰੀਦ ਕੇ ਘਰ ਵਾਪਸ ਆ ਰਹੀ ਸੀ। ਇਸ ਦੌਰਾਨ ਬਿਨਾਂ ਨੰਬਰ ਵਾਲੇ ਮੋਟਰਸਾਈਕਲ 'ਤੇ ਸਵਾਰ ਉਸ ਦਾ ਪਤੀ ਮਨਜੀਤ ਸਿੰਘ ਉੱਥੇ ਪਹੁੰਚਿਆ ਅਤੇ ਉਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੰਭੀਰ ਰੂਪ ਵਿਚ ਜ਼ਖ਼ਮੀ ਗੁਰਮੀਤ ਕੌਰ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ, ਜਦਕਿ ਦੋਸ਼ੀ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ ਵੱਡੇ ਭਰਾ ਦਾ ਕਤਲ, ਛੋਟੇ ਦੀ ਹਾਲਤ ਗੰਭੀਰ
ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚੇ ਅਤੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਸੰਗਤ ਪੁਲਸ ਅਤੇ ਡੀਐਸਪੀ ਦਿਹਾਤੀ ਹਰਵਿੰਦਰ ਸਿੰਘ ਸਰਾਂ ਪੁਲਸ ਟੀਮ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਸ ਜਾਂਚ ਵਿਚ ਸਾਹਮਣੇ ਆਇਆ ਕਿ ਦੋਸ਼ੀ ਮਨਜੀਤ ਸਿੰਘ ਖੇਤੀਬਾੜੀ ਕਰਦਾ ਹੈ ਅਤੇ ਪਤੀ-ਪਤਨੀ ਵਿਚਕਾਰ ਪਿਛਲੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਪਿੰਡ ਵਾਸੀਆਂ ਅਨੁਸਾਰ ਦੋਸ਼ੀ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ। ਪੁਲਸ ਦਾ ਮੰਨਣਾ ਹੈ ਕਿ ਇਸੇ ਵਿਵਾਦ ਦੇ ਚੱਲਦਿਆਂ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ, ਹਾਲਾਂਕਿ ਅਸਲ ਕਾਰਨਾਂ ਦਾ ਖੁਲਾਸਾ ਦੋਸ਼ੀ ਦੀ ਗ੍ਰਿਫ਼ਤਾਰੀ ਅਤੇ ਪੁੱਛਗਿੱਛ ਤੋਂ ਬਾਅਦ ਹੀ ਹੋ ਸਕੇਗਾ। ਉਧਰ ਡੀਐੱਸਪੀ ਦਿਹਾਤੀ ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਦੀ ਗ੍ਰਿਫ਼ਤਾਰੀ ਲਈ ਸੰਭਾਵਿਤ ਠਿਕਾਣਿਆਂ 'ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਨੇ ਦਾਅਵਾ ਕੀਤਾ ਹੈ ਕਿ ਦੋਸ਼ੀ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਵਾਰਦਾਤ ਵਿਚ ਵਰਤੇ ਗਏ ਹਥਿਆਰ ਨੂੰ ਵੀ ਬਰਾਮਦ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ, ਸਹੁਰਿਆਂ ਕਾਰਣ ਹੋਈ ਧੀ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡਾ. ਇਮੈਨੂਅਲ ਨਾਹਰ ਪੰਜਾਬ ਕਾਂਗਰਸ ਘੱਟ ਗਿਣਤੀਆਂ ਵਿਭਾਗ ਦੇ ਚੇਅਰਮੈਨ ਨਿਯੁਕਤ
NEXT STORY