ਪਟਿਆਲਾ (ਬਲਜਿੰਦਰ)-ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ ਕੁੱਟਮਾਰ ਦੇ ਦੋਸ਼ ਵਿਚ ਪਤੀ-ਪਤਨੀ ਖਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿਚ ਵਿਜੇ ਕੁਮਾਰ ਪੁੱਤਰ ਕਮਲਜੀਤ ਸਿੰਘ ਅਤੇ ਉਸ ਦੀ ਪਤਨੀ ਰਜਨੀ ਵਾਸੀ ਨਿਊ ਸੈਂਚਰੀ ਇਨਕਲੇਵ ਪਟਿਆਲਾ ਸ਼ਾਮਲ ਹਨ। ਇਸ ਸਬੰਧੀ ਕੁਲਵੰਤ ਸਿੰਘ ਪੁੱਤਰ ਬਸੰਤ ਰਾਮ ਵਾਸੀ ਨਿਊ ਸੈਂਚੁਰੀ ਇਨਕਲੇਵ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀ ਉਸ ਦੇ ਘਰ ਕਿਰਾਏ 'ਤੇ ਰਹਿੰਦੇ ਹਨ। ਦੋਵਾਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਹ ਝਗੜਾ ਮਾਮੂਲੀ ਤਕਰਾਰਬਾਜ਼ੀ ਕਾਰਨ ਹੋਇਆ ਹੈ। ਪੁਲਸ ਨੇ ਇਸ ਮਾਮਲੇ ਵਿਚ 323, 324 ਅਤੇ 34 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ।
ਇਸੇ ਤਰ੍ਹਾਂ ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ ਕੁੱਟਮਾਰ ਦੇ ਦੋਸ਼ ਵਿਚ 5 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਵਿਚ ਦੇਵ ਕ੍ਰਿਸ਼ਨ, ਰੌਸ਼ਨ ਸ਼ਰਮਾ ਪੁੱਤਰ ਦੇਵ ਕ੍ਰਿਸ਼ਨ, ਗੱਗੀ ਪੁੱਤਰ ਦੇਵ ਕ੍ਰਿਸ਼ਨ ਵਾਸੀ ਪ੍ਰਤਾਪ ਨਗਰ, ਹੁਸਨਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਗੋਬਿੰਦ ਨਗਰ ਅਤੇ ਇਕ ਅਣਪਛਾਤਾ ਵਿਅਕਤੀ ਸ਼ਾਮਲ ਹਨ। ਇਸ ਸਬੰਧੀ ਜੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਟਵਾਰੀਆਂ ਵਾਲੀ ਗਲੀ ਪ੍ਰਤਾਪ ਨਗਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ 24 ਨੰਬਰ ਫਾਟਕ ਦੇ ਕੋਲ ਮੀਟ ਦੀ ਰੇਹੜੀ ਲਾਉਂਦਾ ਹੈ। ਉਕਤ ਵਿਅਕਤੀਆਂ ਨੇ ਉਸ ਦੀ ਰੇਹੜੀ ਦੀ ਭੰਨ-ਤੋੜ ਕੀਤੀ। ਇਸ ਗੱਲ ਨੂੰ ਲੈ ਕੇ ਜਦੋਂ ਉਹ ਕਥਿਤ ਦੋਸ਼ੀਆਂ ਦੇ ਅਹਾਤੇ ਵਿਚ ਗਿਆ ਤਾਂ ਉਕਤ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ। ਜਦੋਂ ਉਸ ਦੀ ਪਤਨੀ ਅਤੇ ਲੜਕਾ ਛੁਡਾਉਣ ਗਏ ਤਾਂ ਉਕਤ ਵਿਅਕਤੀਆਂ ਨੇ ਉਨ੍ਹਾਂ ਦੀ ਵੀ ਕੁੱਟਮਾਰ ਕੀਤੀ। ਪੁਲਸ ਨੇ ਇਸ ਮਾਮਲੇ ਵਿਚ ਉਕਤ ਵਿਅਕਤੀਆਂ ਖਿਲਾਫ 323, 341, 506, 427 ਅਤੇ 34 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਚਾਨਕ ਰੋਕੇ ਟਰੱਕ 'ਚ ਵੱਜੀ ਬਲੈਰੋ ; ਚਾਚੇ-ਭਤੀਜੇ ਦੀ ਮੌਤ
NEXT STORY