ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਪਿੰਡ ਜਾਜਾ ਨਿਵਾਸੀ ਜੋੜੇ ਨੇ ਜ਼ਹਿਰ ਨਿਗਲ ਲਿਆ, ਜਿਨ੍ਹਾਂ ਨੂੰ ਦੇਰ ਸ਼ਾਮ ਟਾਂਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਰਾਤ ਕਰੀਬ ਸਾਢੇ 8 ਵਜੇ ਪਤੀ-ਪਤਨੀ ਸੁਖਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ ਤੇ ਉਸ ਦੀ ਪਤਨੀ ਨਰਿੰਦਰ ਕੌਰ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਇਸ ਦੌਰਾਨ ਸੁਖਦੇਵ ਦੀ ਮੌਤ ਹੋ ਗਈ।
ਡਾ. ਵਿਕਰਮਜੀਤ ਸਿੰਘ ਦੀ ਟੀਮ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਨਰਿੰਦਰ ਕੌਰ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਹੁਸ਼ਿਆਰਪੁਰ ਰੈਫਰ ਕਰ ਦਿੱਤਾ। ਡਾਕਟਰ ਮੁਤਾਬਕ ਦੋਵਾਂ ਨੇ ਕੋਈ ਜ਼ਹਿਰੀਲੀ ਦਵਾਈ ਨਿਗਲੀ ਹੋ ਸਕਦੀ ਹੈ। ਪਤੀ-ਪਤਨੀ ਨੇ ਕਿਨ੍ਹਾਂ ਹਾਲਾਤ 'ਚ ਜ਼ਹਿਰੀਲੀ ਚੀਜ਼ ਨਿਗਲੀ ਹੈ, ਇਸ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ।
ਇਹ ਵੀ ਪੜ੍ਹੋ : ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਖ਼ਤਮ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਖ਼ਤਮ
NEXT STORY