ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇਹਾਤੀ ਪੁਲਸ ਨੇ ਅਜਨਾਲਾ ਖੇਤਰ ਵਿਚ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਅਧੀਨ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਹੈਰੋਇਨ ਦੀ ਸਪਲਾਈ ਕਰਨ ਵਾਲੇ ਪਤੀ-ਪਤਨੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ ਅਤੇ 650 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਐੱਸ.ਐੱਸ.ਪੀ ਮਨਿੰਦਰ ਸਿੰਘ ਦੀ ਹਦਾਇਤਾਂ ਅਨੁਸਾਰ ਡੀ.ਐੱਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਡਰੱਗ ਤਸਕਰਾਂ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਇਹ ਕਾਰਵਾਈ ਕੀਤੀ ਗਈ। ਥਾਣਾ ਅਜਨਾਲਾ ਦੇ ਐੱਸ.ਐੱਚ.ਓ ਸਬ-ਇੰਸਪੈਕਟਰ ਹਰਚੰਦ ਸਿੰਘ ਸੰਧੂ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਹਰਦੀਪ ਸਿੰਘ ਪੁੱਤਰ ਅਮਰੀਕ ਸਿੰਘ ਅਤੇ ਕੰਵਲਜੀਤ ਕੌਰ ਪਤਨੀ ਹਰਦੀਪ ਸਿੰਘ ਵਾਸੀ ਪਿੰਡ ਲੱਖੂਵਾਲ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਮਾਂ-ਧੀ ਦੇ ਸੜਕ 'ਤੇ ਵਿੱਛੇ ਸੱਥਰ, ਵੱਖ ਹੋਇਆ ਸਿਰ
ਪੁਲਸ ਅਧਿਕਾਰੀ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਦੇ ਆਨਲਾਈਨ ਪੋਰਟਲ ਰਾਹੀਂ ਇਨ੍ਹਾਂ ਦੋਵਾਂ ਖ਼ਿਲਾਫ਼ ਨਸ਼ੇ ਦੀ ਵਿਕਰੀ ਸਬੰਧੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਏ.ਐੱਸ.ਆਈ ਕਰਨੈਲ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਛਾਪਾਮਾਰੀ ਕਰਕੇ ਦੋਵਾਂ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਬਲਾਸਟ, DGP ਨੇ ਕੀਤਾ ਵੱਡਾ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਲੀਫੋਰਨੀਆ 'ਚ ਟੱਰਕ ਹਾਦਸਾ ਕਰਨ ਵਾਲੇ ਜਸ਼ਨਪ੍ਰੀਤ ਦੇ ਹੱਕ 'ਚ ਖੜ੍ਹਾ ਹੋਇਆ ਪੂਰਾ ਪਿੰਡ
NEXT STORY