ਲੁਧਿਆਣਾ (ਨਰਿੰਦਰ) : ਸਥਾਨਕ ਥਾਣਾ ਮਿਹਰਬਾਨ ਅਧੀਨ ਪੈਂਦੀ ਪ੍ਰੀਤ ਵਿਹਾਰ ਕਾਲੋਨੀ 'ਚ ਕਲਯੁਗੀ ਪਤੀ ਨੇ ਆਪਣੀ ਪਤਨੀ ਨਾਲ ਅਜਿਹੀ ਦਰਿੰਦਗੀ ਕੀਤੀ, ਜਿਸ ਨੂੰ ਦੇਖਣ ਅਤੇ ਸੁਣਨ ਵਾਲਿਆਂ ਦੀ ਰੂਹ ਕੰਬ ਗਈ। ਇਸ ਪਤੀ ਨੇ ਕਿਰਪਾਨ ਨਾਲ ਆਪਣੀ ਪਤਨੀ ਦਾ ਹੱਥ, ਬਾਂਹ ਤੋਂ ਵੱਖ ਕਰ ਦਿੱਤਾ।
ਜਾਣਕਾਰੀ ਮੁਤਾਬਕ ਜ਼ਖਮੀ ਔਰਤ ਕੁਲਦੀਪ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਜੱਥੇਦਾਰ ਜੋਗਾ ਸਿੰਘ ਕਿਸੇ ਗੱਲ ਨੂੰ ਲੈ ਕੇ ਉਸ ਨਾਲ ਝਗੜ ਪਿਆ, ਜਿਸ ਕਾਰਨ ਗੁੱਸੇ 'ਚ ਉਸ ਨੇ ਕਿਰਪਾਨ ਨਾਲ ਵਾਰ ਕਰ ਦਿੱਤਾ। ਇਸ ਵਾਰ ਦੌਰਾਨ ਕੁਲਦੀਪ ਕੌਰ ਦਾ ਹੱਥ, ਬਾਂਹ ਨਾਲੋਂ ਵੱਖ ਹੋ ਗਿਆ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਜੋਗਾ ਸਿੰਘ ਮੌਕੇ 'ਤੋਂ ਫਰਾਰ ਹੋ ਗਿਆ। ਬੁਰੀ ਤਰ੍ਹਾਂ ਜ਼ਖਮੀ ਹੋਈ ਕੁਲਦੀਪ ਕੌਰ ਨੂੰ ਤੁਰੰਤ ਹਸਪਤਾਲ ਭਰਤੀ ਕਰਾਇਆ ਗਿਆ।
ਕੁਲਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤ ਛਕਿਆ ਹੋਣ ਦੇ ਬਾਵਜੂਦ ਵੀ ਉਸ ਦਾ ਪਤੀ ਨਸ਼ੇ ਦਾ ਆਦੀ ਹੈ ਅਤੇ ਉਸ ਨੂੰ ਗਲਤ ਧੰਦਾ ਕਰਨ ਲਈ ਮਜ਼ਬੂਰ ਕਰਦਾ ਸੀ, ਜਿਸ ਕਾਰਨ ਰੋਜ਼ਾਨਾ ਘਰ 'ਚ ਲੜਾਈ ਹੁੰਦੀ ਸੀ। ਫਿਲਹਾਲ ਪੁਲਸ ਨੇ ਪੀੜਤਾ ਦੇ ਬਿਆਨਾਂ 'ਤੇ ਜੋਗਾ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ 'ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਕਰੰਟ ਦੀ ਲਪੇਟ 'ਚ ਆਉਣ ਵਾਲੇ ਸਾਬਕਾ ਫੌਜੀ ਦੀ ਮੌਤ
NEXT STORY