ਦੋਰਾਹਾ (ਵਿਨਾਇਕ)- ਪਤੀ ਦੇ ਕੈਨੇਡਾ ਜਾਣ ਤੋਂ ਬਾਅਦ ਪਤਨੀ ਵਲੋਂ ਰਵੱਈਆ ਬਦਲਣ ਅਤੇ ਧੋਖਾਦੇਹੀ ਕਰਨ ਦੇ ਦੋਸ਼ ਹੇਠ ਪਤਨੀ ਅਤੇ ਉਸ ਦੇ ਮਾਪਿਆਂ ਖਿਲਾਫ ਥਾਣਾ ਦੋਰਾਹਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਸਿਮਰਨਜੀਤ ਕੌਰ (ਪਤਨੀ), ਬਲਵਿੰਦਰ ਸਿੰਘ (ਸਹੁਰਾ) ਅਤੇ ਮਨਜੀਤ ਕੌਰ (ਸੱਸ) ਵਾਸੀ ਪਿੰਡ ਮਾਹੀਆ ਭਵਾਨੀਗੜ੍ਹ ਜ਼ਿਲਾ ਸੰਗਰੂਰ ਵਜੋਂ ਹੋਈ ਹੈ।
ਦੋਰਾਹਾ ਚੌਕੀ ਦੇ ਇੰਚਾਰਜ ਏ.ਐੱਸ.ਆਈ. ਸਤਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪ੍ਰਦੇਸੀ ਮੁਹੱਲਾ, ਰੇਲਵੇ ਰੋਡ ਦੋਰਾਹਾ ਵਲੋਂ ਪੰਜਾਬ ਪੁਲਸ ਦੇ ਪਬਲਿਕ ਸ਼ਿਕਾਇਤ ਪੋਰਟਲ ’ਤੇ ਦਰਖਾਸਤ ਦਰਜ ਕਰਵਾਈ ਗਈ ਸੀ ਕਿ ਉਸ ਦੇ ਲੜਕੇ ਮਨਪ੍ਰੀਤ ਸਿੰਘ ਦਾ ਵਿਆਹ ਮੁਲਜ਼ਮ ਸਿਮਰਨਜੀਤ ਕੌਰ ਨਾਲ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਮਨਪ੍ਰੀਤ ਸਿੰਘ ਅਤੇ ਸਿਮਰਨਜੀਤ ਕੌਰ ਦੋਰਾਹਾ ਵਿਖੇ ਰਹੇ।
ਇਹ ਵੀ ਪੜ੍ਹੋ- ਹੁਣੇ-ਹੁਣੇ ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਰੋਡਵੇਜ਼ ਬੱਸ ਦੀ ਟਿੱਪਰ ਨਾਲ ਹੋ ਗਈ ਟੱਕਰ
ਉਨ੍ਹਾਂ ਅੱਗੇ ਦੱਸਿਆ ਕਿ 16 ਜਨਵਰੀ 2022 ਨੂੰ ਉਸ ਦਾ ਲੜਕਾ ਮਨਪ੍ਰੀਤ ਸਿੰਘ ਵਾਪਸ ਕੈਨੇਡਾ ਚਲਾ ਗਿਆ, ਜਿਸ ਨੇ ਆਪਣੀ ਪਤਨੀ ਨੂੰ ਸੋਨੇ ਦੀ ਚੇਨ ਤੇ 5 ਤੋਲੇ ਸੋਨੇ ਦਾ ਕੜਾ ਲੈ ਕੇ ਦਿੱਤਾ ਸੀ। ਇਸ ਤੋਂ ਇਲਾਵਾ ਮਨਪ੍ਰੀਤ ਸਿੰਘ ਕੈਨੇਡਾ ਤੋਂ ਆਪਣੀ ਪਤਨੀ ਨੂੰ ਕਈ ਮਹੀਨੇ 500-600 ਡਾਲਰ ਭੇਜਦਾ ਰਿਹਾ ਹੈ।
ਇਸ ਦੌਰਾਨ ਸਿਮਰਨਜੀਤ ਕੌਰ ਅਤੇ ਉਸ ਦੇ ਪੇਕੇ ਪਰਿਵਾਰ ਦਾ ਨਜ਼ਰੀਆ ਬਦਲ ਗਿਆ। ਇਸ ਦੌਰਾਨ ਸਿਮਰਨਜੀਤ ਕੌਰ ਫੋਨ ’ਤੇ ਆਪਣੇ ਪਤੀ ਨਾਲ ਲੜਾਈ ਝਗੜਾ ਕਰਨ ਲੱਗ ਪਈ। ਮੁਲਜ਼ਮਾਂ ਖਿਲਾਫ ਧੋਖਾਦੇਹੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- PSPCL ਦਾ JE ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਕਿਸਾਨਾਂ ਨੇ ਕਰ'ਤਾ ਵੱਡਾ ਐਲਾਨ ; 'ਨਾ ਮੰਨੀਆਂ ਮੰਗਾਂ ਤਾਂ...'
NEXT STORY