ਹੁਸ਼ਿਆਰਪੁਰ (ਅਮਰਿੰਦਰ ਮਿਸ਼ਰਾ)— ਥਾਣਾ ਬੁੱਲੋਵਾਲ ਦੇ ਅਧੀਨ ਆਉਂਦੇ ਪਿੰਡ ਕੋਟਲਾ ਨੋਧ ਸਿੰਘ 'ਚੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣਾ ਆਇਆ ਹੈ। ਇਥੇ ਸ਼ੱਕੀ ਹਾਲਾਤ 'ਚ ਇਕ 54 ਸਾਲਾ ਸੋਮ ਸਿੰਘ ਵਾਸੀ ਨਾਗਰਾ (ਦਸੂਹਾ) ਦੀ ਕਾਰ 'ਚ ਜਿਊਂਦਾ ਸੜਨ ਨਾਲ ਮੌਤ ਹੋ ਗਈ।
ਇਹ ਵੀ ਪੜ੍ਹੋ: ਮੁਸ਼ਕਿਲਾਂ 'ਚ ਘਿਰੀ ਬਾਲੀਵੁੱਡ ਅਦਾਕਾਰਾ 'ਕੰਗਨਾ ਰਣੌਤ', ਹੁਣ ਭੁਲੱਥ 'ਚ ਹੋਈ ਸ਼ਿਕਾਇਤ ਦਰਜ

ਥਾਣਾ ਬੁੱਲ੍ਹੋਵਾਲ ਦੀ ਪੁਲਸ ਨੇ ਪਤਨੀ ਵੱਲੋਂ ਆਪਣੀਆਂ ਭੈਣਾਂ ਅਤੇ ਬੇਟੀਆਂ ਨਾਲ ਮਿਲ ਕੇ ਆਪਣੇ ਪਤੀ ਨੂੰ ਸਾੜ ਕੇ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਮਾਂ ਦੀ ਘਟੀਆ ਹਰਕਤ: 2 ਸਾਲ ਦੀ ਮਾਸੂਮ ਬੱਚੀ ਮੰਦਿਰ 'ਚ ਛੱਡੀ, ਵਜ੍ਹਾ ਜਾਣ ਹੋਵੋਗੇ ਹੈਰਾਨ

ਮ੍ਰਿਤਕ ਦੇ ਭਰਾ ਨੇ ਸ਼ੱਕ ਜਤਾਉਂਦੇ ਦੱਸਿਆ ਕਿ ਉਸ ਦੇ ਭਰਾ ਦਾ ਕਤਲ ਕੀਤਾ ਗਿਆ ਹੈ। ਇਸ ਸਬੰਧ 'ਚ ਥਾਣਾ ਬੁੱਲੋਵਾਲ ਦੀ ਪੁਲਸ ਨੇ ਮ੍ਰਿਤਕ ਦੀ ਪਤਨੀ, ਉਸ ਦੀਆਂ ਦੋ ਬੇਟੀਆਂ ਅਤੇ 2 ਭੈਣਾਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਦਿਨ-ਦਿਹਾੜੇ ਮੁਕੇਰੀਆਂ 'ਚ ਵੱਡੀ ਵਾਰਦਾਤ, ਪਿਸਤੌਲ ਦੀ ਨੋਕ 'ਤੇ ਲੁੱਟੀ ਬਲੈਨੋ ਕਾਰ

ਐੱਸ. ਐੱਚ. ਓ. ਪ੍ਰਦੀਪ ਸਿੰਘ ਮੁਤਾਬਕ ਸੋਮ ਸਿੰਘ ਦੇ ਭਰਾ ਸਤਨਾਮ ਸਿੰਘ ਨੇ ਇਸ ਸਬੰਧ 'ਚ ਬਿਆਨ ਦਰਜ ਕਰਵਾਏ ਸਨ ਕਿ 3 ਦਸੰਬਰ ਨੂੰ ਉਸ ਨੇ ਆਪਣੀ ਭਾਬੀ ਜਸਪ੍ਰੀਤ ਕੌਰ ਨੂੰ ਫੋਨ ਕੀਤਾ ਤਾਂ ਉਸ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਬੇਟੀ ਜਨਮ ਦਿਨ ਹੈ ਅਤੇ ਰਿਸ਼ਤੇਦਾਰ ਆਏ ਹੋਏ ਹਨ। ਜਦੋਂ ਉਸ ਨੇ ਸੋਮ ਨਾਲ ਗੱਲ ਕਰਵਾਉਣ ਦੀ ਗੱਲ ਕਹੀ ਤਾਂ ਉਸ ਨੇ ਕਿਹਾ ਕਿ ਉਹ ਨਸ਼ੇ 'ਚ ਸੀ ਅਤੇ ਸੌ ਗਿਆ ਹੈ।
ਇਹ ਵੀ ਪੜ੍ਹੋ: ਫਗਵਾੜਾ: ਭਾਜਪਾ ਆਗੂਆਂ ਨਾਲ ਬੈਠਕ ਕਰਨ ਪੁੱਜੇ ਅਸ਼ਵਨੀ ਸ਼ਰਮਾ ਦਾ ਹੋਇਆ ਜ਼ਬਰਦਸਤ ਵਿਰੋਧ

ਉਥੇ ਹੀ ਸ਼ੁੱਕਰਵਾਰ ਨੂੰ ਪਿੰਡ ਦੇ ਸਰਪੰਚ ਦਾ ਫੋਨ ਆਇਆ ਕਿ ਸੋਮ ਸਿੰਘ ਦੀ ਅੱਗ ਲੱਗਣ ਨਾਲ ਮੌਤ ਹੋ ਗਈ ਹੈ। ਪੀੜਤ ਨੇ ਦੱਸਿਆ ਕਿ ਉਸ ਦੇ ਭਰਾ ਦਾ ਕਤਲ ਉਸ ਦੀ ਭਾਬੀ ਜਸਪ੍ਰੀਤ ਕੌਰ ਨੇ ਆਪਣੀਆਂ ਦੋ ਭੈਣਾਂ ਹਰਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਅਤੇ ਦੋ ਧੀਆਂ ਸੁਨੀਤਾ ਅਤੇ ਪਰਨੀਤ ਨਾਲ ਮਿਲ ਕੇ ਕੀਤੀ ਹੈ।

ਐੱਸ. ਐੱਚ. ਓ. ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਨੂੰ ਸਤਨਾਮ ਸਿੰਘ ਦੇ ਬਿਆਨ ਦਰਜ ਕਰਕੇ ਉਕਤ ਪੰਜ ਦੋਸ਼ੀਆਂ ਖ਼ਿਲਾਫ਼ ਹੱਤਿਆ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਪੰਜੋਂ ਦੋਸ਼ੀ ਅਜੇ ਫਰਾਰ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।


ਕਿਸਾਨਾਂ ਦੇ ਸਮਰਥਨ ’ਚ ਜਿੰਮੀ ਸ਼ੇਰਗਿੱਲ, ਤਸਵੀਰਾਂ ਰਾਹੀਂ ਬਿਆਨ ਕੀਤਾ ਦਰਦ
NEXT STORY