ਖੰਨਾ (ਵਿਪਨ): ਮਲੌਦ ਦੇ ਪਿੰਡ ਜੀਰਖ ਵਿਚ ਪਤਨੀ ਦੇ ਕਤਲ ਦੇ ਦੋਸ਼ ਵਿਚ ਉਸ ਦੇ ਪਤੀ ਲਖਵੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਹੇਮੰਤ ਮਲਹੋਤਰਾ ਨੇ ਦੱਸਿਆ ਕਿ ਮੁਲਜ਼ਮ ਨੇ ਆਪਣੀ ਪਤਨੀ ਦੇ ਨਾਂ 'ਤੇ ਸਾਢੇ ਤਿੰਨ ਲੱਖ ਰੁਪਏ ਦੇ ਲੋਨ ਲਏ ਹੋਏ ਸਨ ਤੇ ਸਾਰੇ ਪੈਸੇ ਜੂਏ ਵਿਚ ਹਾਰ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲੇ ਦੀ ਕੋਸ਼ਿਸ਼ ਮਗਰੋਂ MP ਔਜਲਾ ਨੇ UNO ਤੇ PM ਮੋਦੀ ਅੱਗੇ ਰੱਖੀ ਇਹ ਮੰਗ
ਪਤਨੀ ਲੋਨ ਵਾਪਸ ਕਰਨ ਲਈ ਕਹਿੰਦੀ ਸੀ। ਇਸੇ ਕਾਰਨ ਲੜਾਈ ਵਿਚ 2 ਜੂਨ ਨੂੰ ਲਖਵੀਰ ਸਿੰਘ ਨੇ ਕਤਲ ਕਰ ਦਿੱਤਾ। ਇਸ ਨੂੰ ਖ਼ੁਦਕੁਸ਼ੀ ਦਿਖਾਉਣ ਲਈ ਗਲੇ ਵਿਚ ਰੱਸੀ ਦਿਖਾਈ। ਪੁਲਸ ਨੂੰ ਪਹਿਲੀ ਨਜ਼ਰੇ ਹੀ ਮਾਮਲੇ 'ਤੇ ਸ਼ੱਕ ਹੋਏ। ਜਦੋਂ ਪੁਲਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਗੁਨਾਹ ਕਬੂਲ ਲਿਆ। ਪਤੀ ਨੇ ਦੱਸਿਆ ਕਿ ਉਸ ਨੇ ਰੱਸੀ ਨਾਲ ਗਲਾ ਘੋਟ ਕੇ ਪਤਨੀ ਦੇ ਕਤਲ ਕੀਤਾ। ਮੁਲਜ਼ਮ ਦਾ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਦਾ ਕੋਈ ਕੇਸ ਨਹੀਂ, ਅਫ਼ਵਾਹਾਂ 'ਤੇ ਨਾ ਕਰੋ ਯਕੀਨ: ਸਿਵਲ ਸਰਜਨ
NEXT STORY