ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਧੂੜ ਕੋਟ ਵਿਚ ਇਕ ਪਤੀ ਵਲੋਂ ਘਰ ਵਿਚ ਹੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਤੋਂ ਬਾਅਦ ਕਾਤਲ ਪਤੀ ਮੌਕੇ ਤੋਂ ਫਰਾਰ ਹੋ ਗਿਆ। ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਪੁਲਸ ਨੇ ਮ੍ਰਿਤਕ ਔਰਤ ਦੀ ਲਾਸ਼ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਔਰਤ ਦੀ ਲਾਸ਼ ਘਰ ਵਿਚ ਹੀ ਬੈੱਡ 'ਤੇ ਖੂਨ ਨਾਲ ਲਥਪਥ ਹਾਲਤ 'ਚ ਮਿਲੀ। ਫਿਲਹਾਲ ਵਾਰਦਾਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਕੀ ਸਹਿਕਾਰੀ ਸਭਾਵਾਂ ਦਾ ਵੀ ਭਾਰ ਹੌਲਾ ਕਰੇਗੀ ਕਰਜ਼ਾ ਮੁਆਫੀ
NEXT STORY