ਲੁਧਿਆਣਾ (ਰਾਜ) : ਸਥਾਨਕ ਫੋਕਲ ਪੁਆਇੰਟ ਇਲਾਕੇ 'ਚ ਸਥਿਤ ਫੇਜ਼-5 'ਚ ਬਹਿਸਬਾਜ਼ੀ ਤੋਂ ਬਾਅਦ ਇਕ ਪਤੀ ਨੇ ਗਲਾ ਘੁੱਟ ਕੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਛਾਣ ਵਿਸ਼ਣੂ ਵਜੋਂ ਹੋਈ ਹੈ, ਜਦੋਂ ਕਿ ਉਸ ਦਾ ਪਤੀ ਸੂਰਜ ਬਹਾਦਰ ਦੱਸਿਆ ਜਾ ਰਿਹਾ ਹੈ। ਪੁਲਸ ਨੇ ਦੋਸ਼ੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਕਾਬੂ ਕਰ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਪਾਲਿਟਿਕਸ ਦੇ 'ਪਾਵਰਫੁਲ ਕਪਲਜ਼', ਸਿਆਸਤ 'ਚ ਸੂਬੇ ਤੋਂ ਲੈ ਕੇ ਕੇਂਦਰ ਤੱਕ ਜਮਾਈ ਧਾਕ (ਤਸਵੀਰਾਂ)
ਪੁਲਸ ਦਾ ਕਹਿਣਾ ਹੈ ਕਿ ਸ਼ਨੀਵਾਰ ਰਾਤ ਨੂੰ ਦੋਹਾਂ ਵਿਚਕਾਰ ਝਗੜਾ ਹੋਇਆ ਸੀ। ਇਸ ਤੋਂ ਬਾਅਦ ਪਹਿਲਾਂ ਪਤੀ ਨੇ ਆਪਣੀ ਪਤਨੀ ਨੂੰ ਬੁਰੀ ਤਰ੍ਹਾਂ ਕੁੱਟਿਆ। ਉਸ ਤੋਂ ਬਾਅਦ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕੋਰੋਨਾ ਦਾ ਅਸਰ : ਇਸ ਸਾਲ ਵੀ ਧੂਮਧਾਮ ਨਾਲ ਨਹੀਂ ਮਨਾਇਆ ਜਾਏਗਾ ਗਣਤੰਤਰ ਦਿਹਾੜਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵਿਧਾਨ ਸਭਾ ਚੋਣਾਂ ਲਈ ਪੋਲਿੰਗ ਪਾਰਟੀਆਂਂ ਦੀ ਪਹਿਲੀ ਰਿਹਰਸਲ 20 ਨੂੰ : ਜ਼ਿਲ੍ਹਾ ਚੋਣ ਅਫ਼ਸਰ
NEXT STORY