ਨਾਭਾ (ਪੁਰੀ) - ਇਕ ਪਾਸੇ ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੀ ਨੁੰਮਾਇਸ ਕਰਨ ਤੇ ਅਸਲਾ ਚਲਾਉਣ ’ਤੇ ਪਾਬੰਦੀ ਲਗਾਈ ਹੋਈ ਹੈ ਪ੍ਰੰਤੂ ਦੂਜੇ ਪਾਸੇ ਇਕ ਮਹਿਲਾ ਕੌਂਸਲਰ ਦੇ ਪਤੀ ਵੱਲੋਂ ਦੀਵਾਲੀ ਮੌਕੇ ’ਤੇ ਰਿਵਾਲਵਰ ਤੇ ਬੰਦੂਕ ਨਾਲ ਹਵਾਈ ਫਾਇਰ ਕੀਤੇ ਗਏ ਹਨ, ਜਿਸਦੀ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਜਿਸ ’ਚ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
ਉਕਤ ਵਿਅਕਤੀ ਵੱਲੋਂ ਆਪਣੀ ਫੇਸਬੁੱਕ ਆਈ. ਡੀ. ’ਤੇ ਇਹ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿਚ ਉਹ ਪਹਿਲਾਂ ਰਿਵਾਲਵਰ ਤੇ ਫਿਰ ਬੰਦੂਕ ਨਾਲ ਹਵਾਈ ਫਾਇਰ ਕਰਦੇ ਨਜ਼ਰ ਆ ਰਹੇ ਹਨ।
ਅਸਲਾ ਲਾਇਸੈਂਸ ਰੱਦ ਕਰਨ ਲਈ ਡੀ. ਸੀ. ਨੂੰ ਲਿਖੇ ਕੇ ਭੇਜਿਆ ਜਾ ਰਿਹੈ : ਡੀ. ਐੱਸ. ਪੀ. ਨਾਭਾ
ਇਸ ਸਬੰਧੀ ਡੀ. ਐੱਸ. ਪੀ. ਨਾਭਾ ਮਨਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਵੀ ਸੋਸ਼ੋਲ ਮੀਡੀਆ ’ਤੇ ਹੀ ਇਹ ਵੀਡੀਓ ਦੇਖੀ ਹੈ। ਪ੍ਰੰਤੂ ਇਸ ਸਬੰਧੀ ਹੋਈ ਸ਼ਿਕਾਇਤ ਉਨ੍ਹਾਂ ਕੋਲ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਡਿਪਟੀ ਕਮਿਸਨਰ ਪਟਿਆਲਾ ਨੂੰ ਉਸ ਵਿਅਕਤੀ ਦਾ ਅਸਲਾ ਲਾਇਸੈਂਸ ਕੈਂਸਲ ਕਰਨ ਲਈ ਲਿਖ ਕੇ ਭੇਜਿਆ ਜਾ ਰਿਹਾ ਹੈ।
ਵਰਕ ਪਰਮਿਟ ’ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 20 ਲੱਖ ਰੁਪਏ, ਪਤੀ-ਪਤਨੀ ਨਾਮਜ਼ਦ
NEXT STORY