ਗੁਰਦਾਸਪੁਰ (ਗੁਰਪ੍ਰੀਤ): ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਫਤਿਹਗੜ ਚੂੜੀਆਂ ਅਧੀਨ ਥਾਣਾ ਘਣੀਏ ਕੇ ਬਾਂਗਰ ਦੇ ਪਿੰਡ ਕਾਦੀਆਂ ਰਾਜਪੂਤਾਂ 'ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਪਤੀ ਵੱਲੋਂ ਪਹਿਲਾਂ ਆਪਣੀ ਪਤਨੀ ਨੂੰ ਗੋਲੀ ਮਾਰੀ ਗਈ ਅਤੇ ਫਿਰ ਖੁਦ ਨੂੰ ਵੀ ਗੋਲੀ ਮਾਰ ਲਈ। ਇਸ ਨਾਲ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਲਲਿਤ ਕੁਮਾਰ ਅਤੇ ਐਸਐਚਓ ਲੱਖਵਿੰਦਰ ਸਿੰਘ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਪੁਲਸ ਅਧਿਕਾਰੀਆਂ ਨੂੰ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਬਰਿੰਦਰ ਸਿੰਘ ਉਰਫ਼ ਬਿੰਦਾ ਦਾ ਪਹਿਲੀ ਪਤਨੀ ਨਾਲ ਤਲਾਕ ਹੋ ਚੁੱਕਾ ਸੀ ਅਤੇ ਉਸਦਾ ਦੂਜਾ ਵਿਆਹ ਪਰਮਸਲੀਲ ਕੌਰ ਨਾਲ ਹੋਇਆ ਸੀ। ਦੋਵਾਂ ਵਿਚਕਾਰ ਅਕਸਰ ਤਕਰਾਰ ਰਹਿੰਦੀ ਸੀ।
ਇਹ ਵੀ ਪੜ੍ਹੋ- ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ
ਬੀਤੀ ਸ਼ਾਮ ਨੂੰ ਦੋਵੇਂ ਘਰ ਵਿੱਚ ਇੱਕਲੇ ਸਨ। ਇਸ ਦੌਰਾਨ ਉਨ੍ਹਾਂ ਵਿਚਕਾਰ ਤਿੱਖੀ ਤਕਰਾਰ ਹੋਈ, ਜਿਸ ਤੋਂ ਬਾਅਦ ਗੁੱਸੇ ਵਿੱਚ ਆ ਕੇ ਬਰਿੰਦਰ ਸਿੰਘ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਪਹਿਲਾਂ ਪਤਨੀ ਦੀ ਲੱਤ ਅਤੇ ਛਾਤੀ ਵਿੱਚ ਗੋਲੀ ਮਾਰੀ ਅਤੇ ਫਿਰ ਖੁਦ ਆਪਣੀ ਛਾਤੀ ਵਿੱਚ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ : ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਨਵੇਂ ਹੁਕਮ
NEXT STORY